ਸਰਹੱਦੀ ਇਲਾਕੇ ''ਚ ਲਗਾਤਾਰ ਹੋਈ ਡਰੋਨ ਐਕਟੀਵਿਟੀ ਤੋਂ ਬਾਅਦ ਪੱਬਾਂ ਭਾਰ ਹੋ ਗਈ ਪੰਜਾਬ ਪੁਲਸ
Thursday, Nov 28, 2024 - 07:53 PM (IST)
ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਦਿਨੀਂ ਜ਼ਿਲ੍ਹੇ 'ਚ ਹੋਈ ਡਰੋਨ ਐਕਟੀਵਿਟੀ ਤੋਂ ਬਾਅਦ ਪੰਜਾਬ ਪੁਲਸ ਪੱਬਾਂ ਭਾਰ ਦਿਸ ਰਹੀ ਹੈ। ਇਸ ਦੇ ਚਲਦੇ ਪੰਜਾਬ ਪੁਲਸ ਵੱਲੋਂ ਸਰਹੱਦੀ ਇਲਾਕੇ 'ਚ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।
ਇਸੇ ਦੌਰਾਨ ਵੀਰਵਾਰ ਸਵੇਰੇ ਵੀ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਵਿੱਚ ਗੁੱਜਰਾਂ ਦੇ ਕੁੱਲਾਂ ਨੂੰ ਚੰਗੀ ਤਰ੍ਹਾਂ ਖੰਗਾਲਿਆ ਗਿਆ ਅਤੇ ਦਰਿਆਵਾਂ ਦੇ ਨਾਲ ਲਗਦੇ ਇਲਾਕੇ ਦੀ ਪੂਰੀ ਤਰਾਂ ਜਾਂਚ ਕੀਤੀ ਗਈ। ਇਸ ਮੌਕੇ ਪੁਲਸ ਵੱਲੋਂ ਵਾਹਨਾਂ ਦੇ ਕਾਗਜ਼ ਵੀ ਚੈੱਕ ਕੀਤੇ ਗਏ ਤਾਂ ਜੋ ਪਤਾ ਚੱਲ ਸਕੇ ਕਿ ਵਾਹਨ ਕਿਤੇ ਜਾਅਲੀ ਕਾਗਜ਼ਾ 'ਤੇ ਤਾਂ ਨਹੀਂ ਚੱਲ ਰਹੇ।
ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਡਰੋਨ ਐਕਟੀਵਿਟੀ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਸਰਚ ਆਪਰੇਸ਼ਨ ਲਗਾਤਾਰ ਚਲਾਏ ਜਾ ਰਹੇ ਹਨ ਅਤੇ ਬੀ.ਐੱਸ.ਐੱਫ. ਦੀ ਮਦਦ ਨਾਲ ਪੂਰੇ ਇਲਾਕੇ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਰਿਆ ਦੇ ਨਾਲ ਲੱਗਦੇ ਇਲਾਕੇ ਅਤੇ ਗੁੱਜਰਾਂ ਦੇ ਕੁੱਲਾਂ ਨੂੰ ਖੰਗਾਲਿਆ ਗਿਆ ਹੈ ਅਤੇ ਨਾਲ ਦੀ ਨਾਲ ਸ਼ੱਕੀ ਲੋਕਾਂ ਕੋਲੋਂ ਪੁੱਛਗਿਛ ਵੀ ਕੀਤੀ ਗਈ ਹੈ ਤਾਂ ਜੋ ਇਲਾਕੇ ਵਿੱਚ ਅਮਨ-ਸ਼ਾਂਤੀ ਕਾਇਮ ਰਹੇ।
ਇਹ ਵੀ ਪੜ੍ਹੋ- ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e