ਸਰਹੱਦ ਨੇੜਿਓਂ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
Sunday, Dec 07, 2025 - 12:51 PM (IST)
ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਵੱਲੋਂ ਇਕ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ, ਜਿਸ ਦੇ ਸਬੰਧ ਵਿਚ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- PUNJAB: ਕਹਿਰ ਓ ਰੱਬਾ, ਪਿਓ ਦੇ ਜ਼ਰਾ ਵੀ ਨਹੀਂ ਕੰਬੇ ਹੱਥ, ਇਕਲੌਤੇ ਪੁੱਤ ਨੂੰ ਦਿੱਤੀ ਬੇਰਹਿਮ ਮੌਤ
ਬੀ.ਐੱਸ.ਐੱਫ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨਾਲ ਲੱਗਦੇ ਪਿੰਡ ਡਲ ਦੇ ਖੇਤਾਂ ਵਿਚ ਇਕ ਡਰੋਨ ਅਤੇ ਉਸ ਨਾਲ ਪੀਲੇ ਰੰਗ ਦੇ ਪੈਕਟ ਦੇ ਡਿੱਗੇ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਦੇ ਸਬੰਧ ਵਿਚ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਖੇਤਾਂ ਵਿਚੋਂ ਡਰੋਨ ਨੂੰ ਸਮੇਤ ਪੈਕਟ ਬਰਾਮਦ ਕਰ ਲਿਆ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚ 543 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੋਨ ਅਤੇ ਹੈਰੋਇਨ ਨੂੰ ਥਾਣਾ ਖਾਲੜਾ ਦੀ ਪੁਲਸ ਵੱਲੋਂ ਕਬਜ਼ੇ ਵਿਚ ਲੈਂਦੇ ਹੋਏ ਅਣਪਛਾਤੇ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 3 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
