ਡੇਰਾ ਬਾਬਾ ਨਾਨਕ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ

Sunday, Dec 03, 2023 - 03:44 PM (IST)

ਡੇਰਾ ਬਾਬਾ ਨਾਨਕ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ (ਜ. ਬ.)- ਬੀ.ਐੱਸ.ਐੱਫ. ਦੀ 27 ਬਟਾਲੀਅਨ ਦੇ ਜਵਾਨਾਂ ਤੇ ਐੱਸ. ਟੀ. ਐੱਫ ਵੱਲੋਂ ਸਾਂਝੇ ਤੌਰ ’ਤੇ ਇਥੋਂ ਨੇੜਲੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੋਂ ਡਰੋਨ ਤੇ ਹੈਰੋਇਨ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬੀ.ਐੱਸ.ਐੱਫ ਦੇ ਜਵਾਨਾਂ ਤੇ ਐੱਸ. ਟੀ. ਐੱਫ ਵੱਲੋਂ ਸਾਂਝੇ ਤੌਰ ’ਤੇ ਚਲਾਈ ਮੁਹਿੰਮ ਮੁਹਿੰਮ ਤਹਿਤ ਪਿੰਡ ਪੱਖੋਕੇ ਟਾਹਲੀ ਸਾਹਿਬ ਤੋਂ ਇਕ ਡਰੋਨ ਅਤੇ 300 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। 

 ਇਹ ਵੀ ਪੜ੍ਹੋ- ਦੀਨਾਨਗਰ 'ਚ ਵੱਡੀ ਵਾਰਦਾਤ, ਰਿਸ਼ਤੇਦਾਰਾਂ ਨੂੰ ਮਿਲ ਘਰ ਆ ਰਹੇ ਕਾਰ ਸਵਾਰ 'ਤੇ ਚਲੀਆਂ ਅੰਨ੍ਹੇਵਾਹ ਗੋਲੀਆਂ

ਭਾਂਵੇ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਇਸ ਦੀ ਸਰਕਾਰੀ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਪਰ ਭਰੋਸੇਯੋਗ ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੀ.ਐੱਸ.ਐੱਫ਼ ਨੇ 3 ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਹੈ ਅਤੇ ਇਸ ਸਾਰੇ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ- ਕਸਟਮ ਵਿਭਾਗ ਨੂੰ ਮਿਲੀ ਸਫ਼ਲਤਾ, ਦੁਬਈ ਤੋਂ ਆਏ ਯਾਤਰੀਆਂ ਕੋਲੋਂ 87 ਲੱਖ ਦੇ ਆਈਫੋਨ ਤੇ 45 ਲੱਖ ਦਾ ਸੋਨਾ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News