ਸਰਹੱਦੀ ਪਿੰਡ ਡਲ ਤੋਂ ਇਕ ਟੁੱਟਾ ਡਰੋਨ ਅਤੇ ਹੈਰੋਇਨ ਬਰਾਮਦ
Friday, Dec 27, 2024 - 02:11 PM (IST)
ਖਾਲੜਾ(ਚਾਨਣ)- ਤਰਨਤਾਰਨ ਦੇ ਸਰਹੱਦੀ ਪਿੰਡ ਡਲ ਤੋਂ ਹੈਰੋਇਨ ਦਾ ਪੈਕਟ ਅਤੇ ਇਕ ਟੁੱਟਾ ਹੋਇਆ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਐੱਸ.ਆਈ. ਨਿਰਮਲ ਸਿੰਘ ਚੌਕੀ ਇੰਚਾਰਜ ਰਾਜੋਕੇ ਨੇ ਦੱਸਿਆ ਕਿ ਅਰਜਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਡਲ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਉਸ ਦੇ ਘਰ ’ਚ ਇਕ ਪੀਲੇ ਰੰਗ ਦਾ ਲਿਫਾਫਾ ਅਤੇ ਡਰੋਨ ਡਿੱਗੇ ਪਏ ਹਨ, ਜਿਸ ਨੂੰ ਪੁਲਸ ਪਾਰਟੀ ਅਤੇ ਬੀ.ਐੱਸ.ਐੱਫ. ਵੱਲੋਂ ਆਪਣੇ ਕਬਜ਼ੇ ’ਚ ਲੈ ਕੇ ਪੈਕਟ ਦੀ ਤਲਾਸ਼ੀ ਕੀਤੀ ਗਈ ਤਾਂ ਉਸ ’ਚੋਂ 507 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਨਿਰਮਲ ਸਿੰਘ ਨੇ ਦੱਸਿਆ ਕਿ ਇਹ ਪੈਕਟ ਅਤੇ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਭੇਜਿਆ ਗਿਆ ਹੈ ਅਤੇ ਪੈਕਟ ਨੂੰ ਤਾਂਬੇ ਵਾਲੀ ਤਾਰ ਦੀ ਕੁੰਡੀ ਬਣੀ ਹੋਈ ਹੈ। ਥਾਣਾ ਖਾਲੜਾ ਅਧੀਨ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8