ਅੰਮ੍ਰਿਤਸਰ ਦੇ ਸਰਹੱਦੀ ਪਿੰਡ ''ਚੋਂ ਡਰੋਨ ਤੇ ਪਿਸਤੌਲ ਬਰਾਮਦ
Wednesday, Oct 15, 2025 - 11:34 AM (IST)

ਅੰਮ੍ਰਿਤਸਰ (ਨੀਰਜ)- ਸੁਰੱਖਿਆ ਏਜੰਸੀਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਆਵਾਜਾਈ ਰੁਕਣ ਦਾ ਨਾਮ ਨਹੀਂ ਲੈ ਰਹੀ। ਮਿਲੀ ਜਾਣਕਾਰੀ ਮੁਤਾਬਕ, ਬੀ.ਐਸ.ਐੱਫ਼ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਸਰਹੱਦੀ ਪਿੰਡ ਕੱਕੜ ਦੇ ਇਲਾਕੇ 'ਚੋਂ ਇੱਕ ਮਿਨੀ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਹੈ।
ਇਹ ਵੀ ਪੜ੍ਹੋ-ਰੇਲ ਯਾਤਰੀ ਦੇਣ ਧਿਆਨ, ਇਸ ਟਰੇਨ ਦਾ ਬਦਲਿਆ ਰੂਟ, ਦੁਬਾਰਾ ਬਣਾਉਣੀ ਪੈ ਸਕਦੀ ਸਫ਼ਰ ਦੀ ਯੋਜਨਾ
ਡਰੋਨ ਨਾਲ ਇਕ ਆਧੁਨਿਕ ਪਿਸਤੌਲ ਅਤੇ ਮੈਗਜ਼ੀਨ ਛੱਲੇ ਦੀ ਮਦਦ ਨਾਲ ਬੰਨ੍ਹੇ ਹੋਏ ਸਨ। ਬੀ.ਐਸ.ਐੱਫ਼ ਨੇ ਤੁਰੰਤ ਕਾਰਵਾਈ ਕਰਦਿਆਂ ਡਰੋਨ ਅਤੇ ਹਥਿਆਰਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਡਰੋਨ ਕਿੱਥੋਂ ਉਡਾਇਆ ਗਿਆ ਸੀ ਅਤੇ ਇਸਦਾ ਮਕਸਦ ਕੀ ਸੀ।
ਇਹ ਵੀ ਪੜ੍ਹੋ-ਅੰਮ੍ਰਿਤਸਰ ਤੜਕੇ ਵਾਪਰੀ ਵੱਡੀ ਘਟਨਾ, SBI ਬੈਂਕ ਨੂੰ ਲੱਗੀ ਅੱਗ, ਦਸਤਾਵੇਜ਼ ਤੇ ਹੋਰ ਸਾਮਾਨ ਹੋਇਆ ਸੁਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8