ਸਰਹੱਦ ਨੇੜਿਓਂ ਡਰੋਨ ਤੇ ਪਿਸਤੌਲ ਬਰਾਮਦ
Friday, Apr 03, 2026 - 11:10 AM (IST)
ਤਰਨਤਾਰਨ(ਰਮਨ ਚਾਵਲਾ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡਲੀਰੀ ਵਿਖੇ ਇਕ ਡਰੋਨ ਅਤੇ ਪਿਸਤੌਲ ਬਰਾਮਦ ਕਰਨ ’ਚ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਸਬੰਧ ’ਚ ਅਨਪਛਾਤੇ ਸਮੱਗਲਰ ਖਿਲਾਫ ਪਰਚਾ ਦਰਜ ਕਰਦੇ ਹੋਏ ਥਾਣਾ ਖਰੜਾ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇਣ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡਲੀਰੀ ਵਿਖੇ ਵੀਰਵਾਰ ਦੇਰ ਸ਼ਾਮ ਜ਼ਮੀਨ ’ਤੇ ਡਿੱਗੇ ਹੋਏ ਇਕ ਡਰੋਨ ਅਤੇ ਪੀਲੇ ਰੰਗ ਦੇ ਪੈਕਟ ਦੀ ਸੂਚਨਾ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ. ਨੂੰ ਪ੍ਰਾਪਤ ਹੋਈ ਜਿਸ ਤੋਂ ਬਾਅਦ ਦੋਵਾਂ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਡਰੋਨ ਅਤੇ ਵਿਦੇਸ਼ੀ ਪਿਸਤੌਲ ਸਣੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
