ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ
Monday, Aug 10, 2026 - 06:29 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)-15 ਅਗਸਤ 2026 ਨੂੰ ਮਲਟੀਪਰਪਜ਼ ਖੇਡ ਸਟੇਡੀਅਮ, ਲਮੀਣੀ, ਪਠਾਨਕੋਟ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਡਰੋਨ ਅਤੇ ਰਿਮੋਟ ਕੰਟਰੋਲਡ ਮਾਈਕਰੋ-ਲਾਈਟ ਏਅਰਕ੍ਰਾਫਟ ਵਰਗੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਅਰਸ਼ਦੀਪ ਸਿੰਘ ਪੀ.ਸੀ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਮਲਟੀਪਰਪਜ਼ ਖੇਡ ਸਟੇਡੀਅਮ, ਲਮੀਣੀ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਅੰਦਰ 14 ਅਗਸਤ 2026 ਤੋਂ 15 ਅਗਸਤ 2026 ਤੱਕ ਡਰੋਨ, ਰਿਮੋਟ ਕੰਟਰੋਲਡ ਮਾਈਕਰੋ-ਲਾਈਟ ਏਅਰਕ੍ਰਾਫਟ ਅਤੇ ਇਸ ਤਰ੍ਹਾਂ ਦੇ ਹੋਰ ਯੰਤਰ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ।
ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਾਗਮ ਵਾਲੀ ਥਾਂ ਦੇ ਨੇੜੇ ਸਥਿਤ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ 14 ਅਤੇ 15 ਅਗਸਤ ਨੂੰ ਆਪਣੇ ਮੈਰਿਜ ਪੈਲਸਾਂ ਵਿੱਚ ਡਰੋਨ ਨਾ ਉਡਾਏ ਜਾਣ। ਇਹ ਕਦਮ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਵੀ.ਆਈ.ਪੀਜ਼., ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
