ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਫਿਰ ਮਿਲਿਆ ਡਰੋਨ
Sunday, Jun 23, 2024 - 03:01 PM (IST)
ਤਰਨਤਾਰਨ (ਰਮਨ)-ਨਸ਼ੀਲੇ ਪਦਾਰਥ ਅਤੇ ਅਸਲਾ ਆਦਿ ਸਾਮਾਨ ਨਾਲ ਲੈਸ ਹੋ ਕੇ ਪਾਕਿਸਤਾਨ ਰਾਹੀਂ ਭਾਰਤ ਪੁੱਜਣ ਵਾਲੇ ਡਰੋਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜ਼ਿਲ੍ਹੇ ਅੰਦਰ ਬੀਤੇ ਕਰੀਬ 15 ਦਿਨਾਂ ਤੋਂ ਰੋਜ਼ਾਨਾ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋ ਰਿਹਾ ਹੈ, ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਥਾਣਾ ਖੇਮਕਰਨ ਅਧੀਨ ਆਉਂਦੇ ਇਲਾਕੇ ਵਿਚੋਂ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਵੱਲੋਂ ਇਕ ਹੋਰ ਡਰੋਨ ਨੂੰ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ- ਨਵਜੰਮੀ ਬੱਚੀ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਲਾਇਆ ਧਰਨਾ, ਥਾਣਾ ਮੁਖੀ ’ਤੇ ਲਾਏ ਦੋਸ਼
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ ਉਪਰ ਰੋਜ਼ਾਨਾ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੀ ਭਾਲ ਸਬੰਧੀ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਵੱਡੀ ਕਾਮਯਾਬੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਥਾਣਾ ਖੇਮਕਰਨ ਅਧੀਨ ਆਉਂਦੀ ਬੀ. ਓ. ਪੀ. ਨੂਰ ਵਾਲਾ ਵਿਖੇ ਗੁਰਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮਸਤਗੜ੍ਹ ਵੱਲੋਂ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੇ ਖੇਤਾਂ ਵਿਚ ਇਕ ਡਰੋਨ ਵਰਗੀ ਚੀਜ਼ ਡਿੱਗੀ ਹੋਈ ਹੈ, ਜਿਸ ਤੋਂ ਤੁਰੰਤ ਬਾਅਦ ਬੀ. ਐੱਸ. ਐੱਫ. ਦੀ 103 ਬਟਾਲੀਅਨ ਅਤੇ ਪੁਲਸ ਵੱਲੋਂ ਸਾਂਝੇ ਤੌਰ ਉਪਰ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਮੌਕੇ ਤੋਂ ਇਕ ਡਰੋਨ ਨੂੰ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8