ਕਿਸਾਨਾਂ ਦੇ ਖੇਤਾਂ ’ਚ ਡਿੱਗਾ ਮਿਲਿਆ ਡਰੋਨ, BSF ਤੇ ਪੁਲਸ ਨੇ ਕਬਜ਼ੇ ’ਚ ਲੈ ਕੇ ਸ਼ੁਰੂ ਕੀਤੀ ਜਾਂਚ
Friday, Jan 09, 2026 - 04:05 PM (IST)
ਗੁਰਦਾਸਪੁਰ (ਵਿਨੋਦ)- ਬੀ.ਐੱਸ.ਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ.ਐੱਸ.ਐੱਫ ਦੀ 27 ਬਟਾਲੀਅਨ ਦੀ ਬੀ.ਓ.ਪੀ ਮੋਮਨਪੁਰ ਦੇ ਨਜ਼ਦੀਕ ਸਰਹੱਦ ਨਾਲ ਲੱਗਦੇ ਕਣਕ ਦੇ ਖੇਤਾਂ ਵਿੱਚੋਂ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੀਰਕਚਾਨਾ ਦਾ ਕਿਸਾਨ ਨਿਸ਼ਾਨ ਸਿੰਘ ਆਪਣੇ ਕਣਕ ਦੇ ਖੇਤਾਂ ਵਿੱਚ ਖਾਦ ਪਾ ਰਿਹਾ ਸੀ ਕਿ ਇਸੇ ਦੌਰਾਨ ਉਸ ਨੇ ਖੇਤਾਂ ਵਿੱਚ ਡਿੱਗਾ ਹੋਇਆ ਡਰੋਨ ਵੇਖਿਆ।ਉਸ ਨੇ ਤੁਰੰਤ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਜਾਣੂ ਕਰਵਾਇਆ ਗਿਆ ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਉਪਰੰਤ ਪੁਲਸ ਥਾਣਾ ਕਲਾਨੌਰ ਦੇ ਐੱਸ.ਐੱਚ. ਓ ਜਤਿੰਦਰ ਪਾਲ ਅਤੇ ਬੀ.ਐੱਸ.ਐੱਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਖੇਤਾਂ ਵਿੱਚ ਪਏ ਡਰੋਨ ਨੂੰ ਬਰਾਮਦ ਕਰਕੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਹੋਇਆ ਹੈ। ਬੀ.ਐੱਸ.ਐੱਫ ਦੇ ਅਧਿਕਾਰੀਆਂ ਅਨੁਸਾਰ ਖੇਤਾਂ ਵਿੱਚੋਂ ਬਰਾਮਦ ਕੀਤੇ ਗਏ ਡਰੋਨ ਦੀ ਫੋਰੈਸਿਕ ਜਾਂਚ ਕਰਵਾਈ ਜਾਵੇਗੀ। ਇਸ ਸਬੰਧੀ ਪੁਲਸ ਥਾਣਾ ਕਲਾਨੌਰ ਦੇ ਐੱਸ.ਐੱਚ. ਓ ਜਤਿੰਦਰ ਪਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ ਦੇ ਨਾਲ ਪੁਲਸ ਵੱਲੋਂ ਸਰਚ ਕੀਤੀ ਜਾ ਰਹੀ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
