ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ ''ਚੋਂ ਡਰੋਨ ਬਰਾਮਦ, ਪੁਲਸ ਜਾਂਚ ''ਚ ਜੁਟੀ

Saturday, Jul 11, 2026 - 02:32 PM (IST)

ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ ''ਚੋਂ ਡਰੋਨ ਬਰਾਮਦ, ਪੁਲਸ ਜਾਂਚ ''ਚ ਜੁਟੀ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ): ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਹੱਦੀ ਇਲਾਕਿਆਂ 'ਚ ਨਸ਼ੀਲੇ ਪਦਾਰਥ ਅਤੇ ਹਥਿਆਰ ਸੁੱਟਣ ਲਈ ਡਰੋਨਾਂ ਰਾਹੀਂ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਰਹੱਦ 'ਤੇ ਤਾਇਨਾਤ ਜਵਾਨ ਅਤੇ ਪੁਲਸ ਇਨ੍ਹਾਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ 'ਚ ਲਗਾਤਾਰ ਸਫਲ ਹੋ ਰਹੇ ਹਨ। ਇਸੇ ਲੜੀ 'ਚ ਸ਼ਨੀਵਾਰ ਨੂੰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਜੱਗੋਚੱਕ ਟਾਂਡਾ ਦੇ ਟੀ-ਪੁਆਇੰਟ ਨੇੜੇ ਗੰਨੇ ਦੇ ਖੇਤਾਂ 'ਚੋਂ ਇੱਕ ਸ਼ੱਕੀ ਡਰੋਨ ਮਿਲਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ- "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ

ਡਰੋਨ ਦੇਖਦੇ ਹੀ ਪਿੰਡ ਵਾਸੀਆਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਸਾਰ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਡਰੋਨ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਆਲੇ-ਦੁਆਲੇ ਦੇ ਖੇਤਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਡਰੋਨ ਕਿਸ ਮਕਸਦ ਨਾਲ ਇੱਥੇ ਆਇਆ ਸੀ ਅਤੇ ਕੀ ਇਸ ਨਾਲ ਕੋਈ ਸ਼ੱਕੀ ਸਮੱਗਰੀ ਵੀ ਸੁੱਟੀ ਗਈ ਹੈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ

ਸਰਹੱਦੀ ਇਲਾਕਾ ਹੋਣ ਕਾਰਨ ਸੁਰੱਖਿਆ ਏਜੰਸੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਪੁਲਸ ਵੱਲੋਂ ਡਰੋਨ ਦੀ ਤਕਨੀਕੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਪੁਲਸ ਨੇ ਥਾਣਾ ਬਹਿਰਾਮਪੁਰ 'ਚ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਡਰੋਨ ਦੇ ਆਉਣ ਦੇ ਮਕਸਦ ਦਾ ਖੁਲਾਸਾ ਹੋ ਸਕੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News