ਸਰਹੱਦ ਨੇੜਿਓਂ ਡਰੋਨ ਬਰਾਮਦ

Sunday, Sep 22, 2024 - 12:32 PM (IST)

ਸਰਹੱਦ ਨੇੜਿਓਂ ਡਰੋਨ ਬਰਾਮਦ

ਤਰਨਤਾਰਨ/ਖੇਮਕਰਨ(ਰਮਨ,ਗੁਰਮੇਲ,ਅਵਤਾਰ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਇਕ ਟੁੱਟਾ ਹੋਇਆ ਡਰੋਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ

ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ, ਜਿਸ ਦੇ ਚੱਲਦਿਆਂ ਸਰਹੱਦ ਉਪਰ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ ’ਤੇ ਆਪ੍ਰੇਸ਼ਨ ਚਲਾਉਂਦੇ ਹੋਏ ਵੱਡੀ ਮਾਤਰਾ ’ਚ ਹੈਰੋਇਨ, ਹਥਿਆਰ ਅਤੇ ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਦੁਪਹਿਰ ਕਰੀਬ 2 ਵਜੇ ਜਦੋਂ ਪਿੰਡ ਮਹਿੰਦੀਪੁਰ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇਕ ਚਾਈਨਾ ਦਾ ਬਣਿਆ ਹੋਇਆ ਟੁੱਟਾ ਡਰੋਨ ਬਰਾਮਦ ਕੀਤਾ ਗਿਆ, ਜਿਸ ਨੂੰ ਕਬਜ਼ੇ ’ਚ ਲੈਣ ਉਪਰੰਤ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News