ਸਰਹੱਦ ਨੇੜਿਓਂ ਡਰੋਨ ਬਰਾਮਦ
Friday, Jan 10, 2025 - 06:29 PM (IST)
ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਡਰੋਨ ਨੂੰ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 'ਸਰਕਾਰੀ ਬਾਬੂਆਂ' 'ਤੇ ਹੋਵੇਗੀ ਸਖ਼ਤੀ, ਹੁਣ ਮਨਮਾਨੀ ਨਹੀਂ ਕਰਨਾ ਪਵੇਗਾ ਕੰਮ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਕਲਸੀਆਂ ਖੁਰਦ ਵਿਖੇ ਬੀ. ਓ. ਪੀ. ਬਾਬਾ ਪੀਰ ਨੇਡ਼ੇ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ ਨੂੰ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਇਹ ਡਰੋਨ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤ ਵਿਖੇ ਪੁੱਜਾ ਸੀ। ਹੈਰਾਨੀ ਦੀ ਗੱਲ ਹੈ ਕਿ ਇਸ ਖਾਲੀ ਮਿਲੇ ਡਰੋਨ ਦੇ ਨਾਲ ਪੁਲਸ ਨੂੰ ਕੋਈ ਵੀ ਨਸ਼ੇ ਵਾਲਾ ਪਦਾਰਥ ਬਰਾਮਦ ਨਹੀਂ ਹੋਇਆ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8