ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਹੋਇਆ ਬਰਾਮਦ

Saturday, Oct 18, 2025 - 04:46 PM (IST)

ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਹੋਇਆ ਬਰਾਮਦ

ਤਰਨਤਾਰਨ (ਰਮਨ ਚਾਵਲਾ)- ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਵੱਲੋਂ ਆਏ ਦਿਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ। ਪਰੰਤੂ ਸਰਹੱਦੋਂ ਪਰ ਤਾਇਨਾਤ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਵੱਲੋਂ ਪਾਕਿਸਤਾਨ ਦੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ

ਅਜਿਹੀ ਇਕ ਹੋਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਭਾਰਤ ਪਾਕਿਸਤਾਨ ਸਰਹੱਦ ਨੇੜੇ ਪੈਂਦੇ ਖੇਤਾਂ ’ਚ ਡਿੱਗੇ ਹੋਏ ਇਕ ਡਰੋਨ ਨੂੰ ਬਰਾਮਦ ਕਰਨ ’ਚ ਪੁਲਸ ਅਤੇ ਬੀ. ਐੱਸ. ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸਥਾਨਕ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੀ ਆਪਰੇਸ਼ਨ ਦੌਰਾਨ ਭਾਰਤ ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਖੇਤਾਂ ’ਚ ਡਿੱਗੇ ਹੋਏ ਇਕ ਪਾਕਿਸਤਾਨ ਤੋਂ ਆਏ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ

ਉਹਨੇ ਦੱਸਿਆ ਕਿ ਇਸ ਡਰੋਨ ਦੇ ਨਾਲ ਕੋਈ ਵੀ ਅਪੱਤੀਜਨਕ ਵਸਤੂ ਬਰਾਮਦ ਨਹੀਂ ਕੀਤੀ ਗਈ। ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਇਲਾਕੇ ’ਚ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਡਰੋਨ ਨੂੰ ਆਪਣੇ ਕਬਜ਼ੇ ’ਚ ਲੈਂਦੇ ਹੋਏ ਪੁਲਸ ਵੱਲੋਂ ਅਨਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News