6 ਕਰੋੜ ਦੀ ਹੈਰੋਇਨ ਸਮੇਤ ਡਰੋਨ ਬਰਾਮਦ
Tuesday, Jun 11, 2024 - 01:13 PM (IST)
ਅੰਮ੍ਰਿਤਸਰ(ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਕਾਰਵਾਈ ਕਰਦੇ ਹੋਏ 6 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਬੀ. ਓ. ਪੀ. ਰਤਨ ਖੁਰਦ ਅਤੇ ਰਾਜਾਤਾਲ ਦੇ ਇਲਾਕੇ ਵਿਚ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਡਰੋਨ ਰਾਹੀਂ 2 ਵੱਖ-ਵੱਖ ਪੈਕਟਾਂ ਵਿਚ ਹੈਰੋਇਨ ਸੁੱਟੀ ਗਈ ਸੀ ਅਤੇ ਉਨ੍ਹਾਂ ਦੇ ਨਾਲ ਕੁਝ ਲਾਈਟਿੰਗ ਸਮੱਗਰੀ ਵੀ ਜੁੜੀ ਹੋਈ ਸੀ। ਬੀ. ਓ. ਪੀ. ਰਤਨ ਖੁਰਦ ਦੀ ਗੱਲ ਕਰੀਏ ਤਾਂ ਇਸ ਇਲਾਕੇ ਵਿਚ ਲਗਾਤਾਰ ਡਰੋਨ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8