ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ

Monday, Sep 21, 2026 - 01:16 PM (IST)

ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ

ਤਰਨਤਾਰਨ (ਰਮਨ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲਾ ਇਹ ਡਰੋਨ ਸ਼ੋਅ ਆਪਣੀ ਕਿਸਮ ਦਾ ਵਿਲੱਖਣ ਸ਼ੋਅ ਹੋਵੇਗਾ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਸਕੂਲ ਆਫ ਐਮੀਨੈਂਸ ਦੀ ਗਰਾਊਂਡ ’ਚ ਸੰਗਤ ਦੇ ਬੈਠਣ ਅਤੇ ਚਾਹ-ਪਾਣੀ ਦੇ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿਚ ਗੁਰਬਾਣੀ ਕੀਰਤਨ ਤੋਂ ਬਾਅਦ 8:00 ਵਜੇ ਡਰੋਨ ਸ਼ੋਅ ਹੋਵੇਗਾ।

ਇਹ ਵੀ ਪੜ੍ਹੋ-ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜ਼ੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ 92 ਡਰੋਨ ਸ਼ੋਅ ਸੂਬੇ ਭਰ ਵਿਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਪੱਟੀ ਅਤੇ ਸਮੁੱਚੇ ਜ਼ਿਲਾ ਵਾਸੀਆਂ ਨੂੰ ਇਸ ਵਿਲੱਖਣ ਪੇਸ਼ਕਾਰੀ ਨੂੰ ਦੇਖਣ ਲਈ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਣਾ ਲਈ ਜਾ ਸਕੇ।

ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ, ਜਥੇਦਾਰ ਵੀ ਹੋਣਗੇ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News