ਤਰਨਤਾਰਨ ’ਚ 4 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ

Thursday, Feb 05, 2026 - 12:54 PM (IST)

ਤਰਨਤਾਰਨ ’ਚ 4 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ

ਤਰਨਤਾਰਨ (ਰਮਨ,ਰਾਜੂ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਖੇਤਾਂ ਚੋਂ 3.925 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਸ ਨੇ ਥਾਣਾ ਵਲਟੋਹਾ ਵਿਖੇ ਅਣਪਛਾਤੇ ਤਸਕਰ ਦੇ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਸ ਸੁਪਰਡੈਂਟ ਤਰਨਤਾਰਨ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਤੁਰੰਤ ਬੀ.ਐਸ.ਐਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿੱਚ ਖੇਤਾਂ ਤੋਂ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਐੱਸ.ਐੱਸ.ਪੀ ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਜਾਣੀ ਸੀ , ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਪੁਲਸ ਥਾਣਾ ਵਲਟੋਹਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 213 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26 ਅਤੇ 29 ਤਹਿਤ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News