ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
Friday, May 01, 2026 - 05:54 PM (IST)
ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਜਿੱਥੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਉਥੇ ਹੀ ਇਕ ਡਰੋਨ ਨੂੰ ਵੀ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਕਵਲਜੀਤ ਰਾਏ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਬੀ.ਓ.ਪੀ ਕਲਸ ਦੇ ਇਲਾਕੇ ਵਿਚ ਕੋਈ ਇਤਰਾਜ਼ਯੋਗ ਵਸਤੂ ਡਿੱਗੀ ਹੋਈ ਹੈ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਬੀ.ਐੱਸ.ਐੱਫ ਨਾਲ ਸਾਂਝੇ ਤੌਰ ਉਪਰ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਇਸ ਦੌਰਾਨ ਸੇਵਕ ਸਿੰਘ ਪੁੱਤਰ ਸ਼ੀਸ਼ਾ ਸਿੰਘ ਵਾਸੀ ਮਸਤਗੜ੍ਹ ਦੀ ਜ਼ਮੀਨ ਵਿਚ ਇਕ ਪੀਲੇ ਰੰਗ ਦੇ ਪੈਕਟ, ਜਿਸ ਨੂੰ ਕੁੰਡੀ ਅਤੇ ਇਕ ਰੇਡੀਅਸ ਲਾਈਟ ਲੱਗੀ ਹੋਈ ਸੀ ਦੇ ਨਾਲ ਡਰੋਨ ਮੌਜੂਦ ਪਾਇਆ ਗਿਆ। ਇਸ ਪੈਕਟ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 43 ਗ੍ਰਾਮ ਪਾਇਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਹੈਰੋਇਨ ਦੀ ਇਹ ਖੇਪ ਕਿਸ ਤਸਕਰ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ। ਇਸ ਦੀ ਜਾਂਚ ਉਨ੍ਹਾਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
