BSF ਤੇ ਪੰਜਾਬ ਪੁਲਸ ਨੇ ਚਲਾਇਆ ਸਰਚ ਅਭਿਆਨ, 5 ਡਰੋਨ ਤੇ ਡੇਢ ਕਿੱਲੋ ਹੈਰੋਇਨ ਬਰਾਮਦ

Tuesday, Nov 19, 2024 - 05:19 AM (IST)

BSF ਤੇ ਪੰਜਾਬ ਪੁਲਸ ਨੇ ਚਲਾਇਆ ਸਰਚ ਅਭਿਆਨ, 5 ਡਰੋਨ ਤੇ ਡੇਢ ਕਿੱਲੋ ਹੈਰੋਇਨ ਬਰਾਮਦ

ਤਰਨਤਾਰਨ (ਰਮਨ ਚਾਵਲਾ)- ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਇਲਾਕਿਆਂ 'ਚੋਂ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਜਿੱਥੇ 5 ਡਰੋਨ ਬਰਾਮਦ ਕੀਤੇ ਗਏ ਹਨ, ਉਥੇ ਹੀ 1 ਕਿਲੋ 516 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਅਤੇ ਖਾਲੜਾ ਦੀ ਪੁਲਸ ਵੱਲੋਂ ਵੱਖ-ਵੱਖ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦੀ ਇਲਾਕੇ ਦੇ ਬੀ.ਓ.ਪੀ. ਨੌਸ਼ਹਿਰਾ ਢਾਲਾ ਵਿਖੇ ਬੀ.ਐੱਸ.ਐੱਫ. ਦੀ 71 ਬਟਾਲੀਅਨ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਸਾਂਝੇ ਤਲਾਸ਼ੀ ਮੁਹਿੰਮ ਦੌਰਾਨ ਇਕ ਪੈਕਟ, ਜਿਸ ’ਚ 506 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀ ਮੇਘਾ ਅਤੇ ਵਾਂ ਤਾਰਾ ਸਿੰਘ ਵਿਖੇ 2 ਡਰੋਨ ਅਤੇ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀਂ ਹੋ ਗਈ ਵੱਡੀ ਵਾਰਦਾਤ, ਸ਼ਰੇਆਮ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਨੌਜਵਾਨ

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਖਾਲੜਾ ਤੋਂ ਸੋਮਵਾਰ ਵਾਲੇ ਦਿਨ ਪਿੰਡ ਡੱਲ ਦੇ ਖੇਤਾਂ ’ਚ ਸਾਂਝੇ ਤਲਾਸ਼ੀ ਮੁਹਿੰਮ ਦੌਰਾਨ ਦੋ ਡਰੋਨ ਅਤੇ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਦੀ ਖੇਪਾਂ ਨੂੰ ਡਰੋਨ ਰਾਹੀਂ ਮੰਗਵਾਉਣ ਵਾਲੇ ਤਸਕਰਾਂ ਦੀ ਭਾਲ ਸਬੰਧੀ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁੱਲ 5 ਡਰੋਨ ਅਤੇ ਇਕ ਕਿਲੋ 516 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harpreet SIngh

Content Editor

Related News