ਨਸ਼ੀਲੇ ਪਦਾਰਥ ਤੇ ਹਥਿਆਰਾਂ ਦੀ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ 6 ਗ੍ਰਿਫ਼ਤਾਰ
Friday, Sep 26, 2025 - 11:39 AM (IST)

ਅੰਮ੍ਰਿਤਸਰ (ਜ.ਬ.)-ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਨੇ ਦਿੱਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਾਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (24) ਅਤੇ ਫਿਰੋਜ਼ਪੁਰ ਦੀ ਨੌਰੰਗ ਕੇ ਸਿਆਲ ਕੈਨਾਲ ਕਾਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ (42) ਵਜੋਂ ਹੋਈ ਹੈ। ਬਰਾਮਦ ਪਿਸਤੌਲਾਂ ਵਿਚ ਇਕ 9 ਐੱਮ. ਐੱਮ. ਗਲੌਕ ਅਤੇ ਇਕ 30 ਬੋਰ ਪਿਸਤੌਲ ਸ਼ਾਮਲ ਹੈ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ’ਚ ਸਨ। ਮੁਲਜ਼ਮ ਖੇਮਕਰਨ ਅਤੇ ਫਿਰੋਜ਼ਪੁਰ ਖੇਤਰਾਂ ’ਚ ਪਾਕਿ ਸਮੱਗਲਰਾਂ ਦੁਆਰਾ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ, ਜੋ ਅੱਗੇ ਅੰਮ੍ਰਿਤਸਰ ਖੇਤਰ ’ਚ ਸਪਲਾਈ ਕੀਤੀ ਜਾਂਦੀ ਸੀ। ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ’ਚ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8