ਨਸ਼ੇ ਵਾਲੇ ਪਦਾਰਥਾਂ ਦੇ 7 ਧੰਦੇਬਾਜ਼ ਗ੍ਰਿਫਤਾਰ

Sunday, Sep 09, 2018 - 04:03 AM (IST)

ਅੰਮ੍ਰਿਤਸਰ,  (ਸੰਜੀਵ)- ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਖੇਤਰਾਂ ’ਚ ਛਾਪੇਮਾਰੀ ਦੌਰਾਨ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰ ਰਹੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ’ਚ ਥਾਣਾ ਖਿਲਚੀਆਂ ਦੀ ਪੁਲਸ ਨੇ ਰੁਪਿੰਦਰ ਸਿੰਘ ਵਾਸੀ ਭਾਮ ਤੋਂ 350 ਗੋਲੀਅਾਂ, ਥਾਣਾ ਲੋਪੋਕੇ ਦੀ ਪੁਲਸ ਨੇ ਅਸ਼ਵਨੀ ਸਿੰਘ ਅਤੇ ਨਿਸ਼ਾਨ ਸਿੰਘ ਵਾਸੀ ਮਾਲੂਵਾਲ ਤੋਂ 20 ਗ੍ਰਾਮ ਹੈਰੋਇਨ, ਥਾਣਾ ਮਹਿਤਾ ਦੀ ਪੁਲਸ ਨੇ ਰਾਜਵਿੰਦਰ ਸਿੰਘ ਵਾਸੀ ਚੂੰਘ ਤੋਂ 89 ਗੋਲੀਅਾਂ, ਥਾਣਾ ਬਿਆਸ ਦੀ ਪੁਲਸ ਨੇ ਮੇਜਰ ਸਿੰਘ ਵਾਸੀ ਫੇਰੂਮਾਨ ਤੋਂ 875 ਗੋਲੀਅਾਂ ਤੇ ਥਾਣਾ ਮਜੀਠਾ ਦੀ ਪੁਲਸ ਨੇ ਜੰਗ ਸਿੰਘ ਵਾਸੀ ਸੋਹੀਅਾਂ ਕਲਾਂ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 


Related News