ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ

Thursday, Apr 30, 2026 - 10:58 AM (IST)

ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ

ਬਟਾਲਾ/ਸ੍ਰੀ ਹਰਗੋਬਿੰਦਿਬ (ਸਾਹਿਲ, ਬਾਬਾ ਯੋਗੀ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ ਕਰਕੇ ਕਈਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਵਿਚ ਪੈਂਦੀ ਪੁਲਸ ਚੌਕੀ ਬੱਸ ਸਟੇਂਡ ਦੇ ਇੰਚਾਰਜ ਏ.ਐੱਸ.ਆਈ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਪੁਲਸ ਪਾਟੀ ਸਮੇਤ ਗਸ਼ਤ ਦੌਰਾਨ ਨਵੀਨ ਸਹਿਦੇਵ ਉਰਫ ਗੜੱਬਾ ਉਰਫ ਕਾਕਾ ਵਾਸੀ ਪ੍ਰੇਮਨਗਰ ਦਾਰਾਸਲਾਮ ਬਟਾਲਾ ਨੂੰ 37 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ਅਤੇ ਇਸ ਵਿਰੁੱਧ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ। ਇਸੇ ਤਰਾਂ, ਇਸੇ ਥਾਣੇ ਦੇ ਐੱਸ.ਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਬਰਫ ਵਾਲਾ ਕਾਰਖਾਨਾ ਬੈਂਕ ਕਾਲੋਨੀ ਤੋਂ ਰੋਹਿਨ ਵਾਸੀ ਕ੍ਰਿਸਚਨ ਕਾਲੋਨੀ ਕਾਦੀਆਂ ਚੂੰਗੀ ਬਟਾਲਾ ਨੂੰ ਕਾਬੂ ਕਰਕੇ ਇਸ ਕੋਲੋਂ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਰਫਤਾਰ ਕੀਤਾ ਹੈ ਅਤੇ ਇਸ ਵਿਰੁੱਧ ਉਕਤ ਥਾਦੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਇਸੇ ਤਰਾਂ, ਥਾਣਾ ਸਦਰ ਦੇ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਟੀ-ਪੁਆਇੰਟ ਪਲਾਂਟ ਨੇੜੇ ਪਿੰਡ ਘਸੀਟਪੁਰ ਖੁਦ ਤੋਂ ਰਾਘਵ ਵਾਸੀ ਸ਼ੇਖੂਪੁਰ ਕਲਾਂ ਨੂੰ ਕਾਬੂ ਕਰਕੇ ਇਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਮਦ ਕੀਤੀਆਂ ਹਨ ਤੇ ਇਸ ਨੂੰ ਗ੍ਰਿਫਤਾਰ ਕਰਕੇ ਇਸ ਵਿਰੁੱਧ ਥਾਣਾ ਸਦਰ ਵਿਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਰੰਗੜ ਨੰਗਲ ਦੇ ਏ.ਐੱਸ.ਆਈ ਹਰਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਜੀਤ ਸਿੰਘ ਉਰਫ ਗਲੋਰੀ ਵਾਸੀ ਮਿਸ਼ਰਪੁਰਾ ਨੂੰ 80 ਨਸ਼ੀਲੀਆਂ ਗਲੀਆਂ ਤੇ 500 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਇਸੇ ਤਰ੍ਹਾਂ ਥਾਣਾ ਘੁਮਾਣ ਦੇ ਏ.ਐੱਸ.ਆਈ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮੰਡਿਆਲਾ ਤੋਂ ਕੇਵਲ ਸਿੰਘ ਉਰਫ ਟੀਲੂ ਵਾਸੀ ਮੰਡਿਆਲਾ ਕੋਲੋਂ 180 ਨਸ਼ੀਲੀਆਂ ਗੋਲੀਆਂ ਅਤੇ ਸੇਠੀ ਵਾਸੀ ਪਿੰਡ ਪੱਲਾਹ, ਮਹਿਤਾ ਕੋਲੋਂ 120 ਨਸ਼ੀਲੀਆਂ ਗੋਲੀਆਂ ਅਤੇ ਇਕ ਪਿਸਤੌਲ ਸਮੇਤ 3 ਰੌਂਦ ਜਿੰਦਾ ਬਰਾਮਦ ਕੀਤੇ ਹਨ ਅਤੇ ਇਨਾਂ ਦੋਵਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਥਾਣਾ ਘੁਮਾਣ ਵਿਖੇ ਐੱਨ.ਡੀ.ਪੀ.ਐੱਸ ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News