ਨਸ਼ੇ ਦੀ ਓਵਰਡੋਜ਼ ਨੇ ਘਰ ਕੀਤਾ ਤਬਾਹ, 33 ਸਾਲਾ ਨੌਜਵਾਨ ਦੀ ਮੌਤ
Sunday, Jun 18, 2023 - 10:53 AM (IST)
ਤਰਨਤਾਰਨ (ਰਮਨ ਚਾਵਲਾ)- ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਘਰ ਤਬਾਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ ਦੀ ਬਦਲੇਗੀ ਨੁਹਾਰ, ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਜਾਰੀ
ਮਿਲੀ ਜਾਣਕਾਰੀ ਅਨੁਸਾਰ ਜੋਧਬੀਰ ਸਿੰਘ (33) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸ਼ਹਾਬਪੁਰ ਡਿਆਲ ਜੋ ਰਾਜਗਿਰੀ ਮਿਸਤਰੀ ਦਾ ਕੰਮ ਕਰਦਾ ਸੀ ਵਲੋਂ ਸ਼ਨੀਵਾਰ ਦੁਪਹਿਰ ਆਪਣੇ ਪਿੰਡ ਘਰ ’ਚ ਨਸ਼ੇ ਦਾ ਟੀਕਾ ਲਗਾ ਲਿਆ ਗਿਆ। ਜਿਸ ਦੀ ਓਵਰਡੋਜ਼ ਕਾਰਨ ਜੋਧਬੀਰ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ 2 ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਲਵਾਈ, ਪਹਿਲੇ ਦਿਨ ਹੀ ਰਜਬਾਹਿਆਂ ’ਚ ਪਹੁੰਚਿਆ ਨਹਿਰੀ ਪਾਣੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।