ਨਸ਼ੇ ਦੀ ਤਸਕਰੀ ਕਰਨ ਵਾਲੇ 9 ਗ੍ਰਿਫਤਾਰ

01/11/2019 6:35:16 PM

ਅੰਮ੍ਰਿਤਸਰ,(ਸੰਜੀਵ)— ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਖੇਤਰਾਂ ਛਾਪੇਮਾਰੀ ਦੌਰਾਨ ਨਸ਼ੇ ਦੀ ਤਸਕਰੀ ਕਰਨ ਦੇ ਦੋਸ਼ 'ਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਿਨ੍ਹਾਂ 'ਚ ਥਾਣਾ ਰਮਦਾਸ ਦੀ ਪੁਲਸ ਨੇ ਦਿਲਬਾਗ ਸਿੰਘ ਨਿਵਾਸੀ ਗਿਲਵਾਲੀ ਤੋਂ 30 ਨਸ਼ੀਲੀਆਂ ਗੋਲੀਆਂ, ਥਾਣਾ ਖਿਲਚੀਆਂ ਦੀ ਪੁਲਸ ਨੇ ਵਿਜੈ ਸਿੰਘ ਨਿਵਾਸੀ ਦੇਵੀਦਾਸਤ ਪੁਰਾ ਨੂੰ 30 ਨਸ਼ੀਲੀਆਂ ਗੋਲੀਆਂ, ਥਾਣਾ ਘਰਿੰਡਾ ਦੀ ਪੁਲਸ ਨੇ ਗੁਰਵਿੰਦਰ ਸਿੰਘ ਨਿਵਾਸੀ ਖਾਪੜਖੇੜੀ ਤੋਂ 35 ਨਸ਼ੀਲੀਆਂ ਗੋਲੀਆਂ, ਥਾਣਾ ਲੋਪੋਕੇ ਦੀ ਪੁਲਸ ਨੇ ਗੁਰਵਿੰਦਰ ਸਿੰਘ ਨਿਵਾਸੀ ਮੋਦੇ ਤੋਂ 65 ਨਸ਼ੀਲੀਆਂ ਗੋਲੀਆਂ, ਥਾਣਾ ਮੇਹਤਾ ਦੀ ਪੁਲਸ ਨੇ ਬੁਟੁਰ ਖੁਰਦ ਤੋਂ 120 ਨਸ਼ੀਲੀਆਂ ਗੋਲੀਆਂ, ਥਾਣਾ ਤਰਸਿੱਕਾ ਦੀ ਪੁਲਸ ਨੇ ਸੰਦੀਪ ਸਿੰਘ ਨਿਵਾਸੀ ਜੰਡਿਆਲਾ ਤੋਂ 47 ਨਸ਼ੀਲੀਆਂ ਗੋਲੀਆਂ, ਥਾਣਾ ਬਿਆਸ ਦੀ ਪੁਲਸ ਨੇ ਪਲਵਿੰਦਰ ਸਿੰਘ ਨਿਵਾਸੀ ਰਈਆ ਖੁਰਦ ਤੋਂ 40 ਨਸ਼ੀਲੀਆਂ ਗੋਲੀਆਂ, ਸ਼ਮਸ਼ੇਰ ਸਿੰਘ ਨਿਵਾਸੀ ਬਾਬਾ ਬਕਾਲਾ ਸਾਹਿਬ ਤੋਂ 15 ਬੋਤਲਾਂ ਸ਼ਰਾਬ ਅਤੇ ਬਲਵਿੰਦਰ ਸਿੰਘ ਨਿਵਾਸੀ ਦੀਆਂ 90 ਬੋਤਲਾਂ ਸ਼ਰਾਬ ਬਰਾਮਦ ਕੀਤੀ। ਉਧਰ ਥਾਣਾ ਕੱਥੁਨੰਗਲ ਦੀ ਪੁਲਸ ਨੇ ਸਤਨਾਮ ਸਿੰਘ ਨਿਵਾਸੀ ਭੀਲੋਵਾਲੇ ਤੋਂ 35 ਕਿਲੋ ਲਾਹਨ ਤੇ 6375 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।