ਮਾਮਲਾ ਨਸ਼ੇ ਕਾਰਨ 2 ਸਕੇ ਭਰਾਵਾਂ ਦੀ ਮੌਤ ਦਾ, 22 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ 5 ਨੂੰ ਕੀਤਾ ਗ੍ਰਿਫ਼ਤਾਰ

09/05/2022 2:45:56 PM

ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਧੁੰਨ ਢਾਏ ਵਾਲਾ ਵਿਖੇ ਬੀਤੇ ਦਿਨੀਂ ਇਕੋ ਪਰਿਵਾਰ ਦੇ 2 ਸਕੇ ਭਰਾਵਾਂ ਦੀ ਨਸ਼ੇ ਕਾਰਨ ਹੋਈ ਮੌਤ ਸਬੰਧੀ ਮਾਮਲਾ ਜਗਬਾਣੀ ਅਖਬਾਰ ਵਲੋਂ ਪ੍ਰਮੁੱਖਤਾ ਦੇ ਆਧਾਰ ਉੱਪਰ ਐਤਵਾਰ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸਖ਼ਤ ਐਕਸ਼ਨ ਲੈਂਦੇ ਹੋਏ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਕੁੱਲ 22 ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

ਜ਼ਿਕਰਯੋਗ ਹੈ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੇ ਸਬੰਧ ਡਰੋਨ ਰਾਹੀਂ ਵਿਸਫੋਟਕ ਸਮੱਗਰੀ, ਅਸਲਾ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਸਬੰਧੀ ਦਰਜ ਕੀਤਾ ਗਿਆ ਹੈ। ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਸ ਮਾਮਲੇ ਸੰਬੰਧੀ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ-ਗੁਰਦਾਸਪੁਰ ਹਾਈਵੇਅ 'ਤੇ ਟਰਾਲੇ ’ਚੋਂ ਮਿਲੀ ਡਰਾਈਵਰ ਦੀ ਲਾਸ਼, ਪੁਲਸ ਵੱਲੋਂ ਹੈਰਾਨੀਜਨਕ ਖ਼ੁਲਾਸਾ

 

 


rajwinder kaur

Content Editor

Related News