ਨਸ਼ਾ ਵੇਚਣ ਵਾਲੇ ਸਾਰੇ ਸਮੱਗਲਰ ਜਾਣਗੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ: ਲਾਲਜੀਤ ਭੁੱਲਰ

07/16/2022 7:51:45 PM

ਪੱਟੀ (ਸੌਰਭ, ਸੋਢੀ, ਪਾਠਕ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਅੰਦਰੋਂ ਨਸ਼ਾ ਤੇ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਖ਼ਤਮ ਕੀਤਾ ਜਾਵੇ। ਮੁੱਖ ਮੰਤਰੀ ਵਲੋਂ ਮਿਲੀ ਹਦਾਇਤਾਂ ’ਤੇ ਪੁਲਸ ਦੇ ਉੱਚ ਅਧਿਕਾਰੀਆਂ ਤੇ ਚੌਂਕੀ ਇੰਚਾਰਜ ਨਾਲ ਮੀਟਿੰਗ ਕੀਤੀ ਗਈ, ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਲਜੀਤ ਸਿੰਘ ਭੁੱਲਰ ਟ੍ਰਾਂਸਪੋਰਟ ਮੰਤਰੀ ਪੰਜਾਬ ਨੇ ਕੀਤਾ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਭੁੱਲਰ ਨੇ ਕਿਹਾ ਹੈ ਕਿ ਪੱਟੀ ਹਲਕੇ ਦੇ ਜਿਨ੍ਹਾਂ ਇਲਾਕਿਆਂ ਵਿਚ ਨਸ਼ੇ ਵਿਕਦੇ ਹਨ, ਉਨ੍ਹਾਂ ਇਲਾਕਿਆਂ ਦੀ ਸੂਚੀ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਇਲਾਕਿਆਂ ਵਿਚ ਦਿਨ ਵਿਚ ਸਵੇਰੇ ਸ਼ਾਮ ਦੋ ਵਾਰ ਪੁਲਸ ਦੀ ਗਸ਼ਤ ਹੋਇਆ ਕਰੇਗੀ ਤਾਂ ਜੋ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਾ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਹੁਣ ਪੱਟੀ ਹਲਕੇ ਵਿਚ ਨਸ਼ਾ ਵੇਚਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਇਸ ਮੌਕੇ ਹਾਜ਼ਰ ਡੀ.ਐੱਸ.ਪੀ ਸਤਨਾਮ ਸਿੰਘ, ਐੱਸ.ਐੱਚ.ਓ ਪਰਮਜੀਤ ਸਿੰਘ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਸ਼ਾ ਬੰਦ ਕਰਵਾਉਣ ਲਈ ਪੁਲਸ ਦੀਆਂ ਟੀਮਾਂ ਦਿਨ-ਰਾਤ ਮਿਹਨਤ ਕਰ ਰਹੀਆਂ ਹਨ ਤੇ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਬਹੁਤ ਜਲਦੀ ਸਾਰੇ ਸਮੱਗਲਰ ਜੇਲ੍ਹਾਂ ਦੀਆਂ ਸਲਾਖਾਂ ਪਿਛੇ ਹੋਣਗੇ। ਇਸ ਮੌਕੇ ਡੀ.ਐੱਸ.ਪੀ ਸਤਨਾਮ ਸਿੰਘ ਪੱਟੀ, ਐੱਸ.ਐੱਚ.ਓ ਪਰਮਜੀਤ ਸਿੰਘ ਵਿਰਦੀ ਸਿਟੀ ਪੱਟੀ, ਐੱਸ.ਐੱਚ.ਓ ਹਰੀਕੇ, ਚੌਂਕੀ ਇੰਚਾਰਜ ਕੈਰੋਂ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼


rajwinder kaur

Content Editor

Related News