ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ 21 ਮੈਂਬਰੀ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ

02/28/2021 6:31:58 PM

ਤਰਨਤਾਰਨ (ਰਾਜੂ,ਜ.ਬ) - ਐੱਸ.ਐੱਸ.ਪੀ. ਤਰਨਤਾਰਨ ਧਰੂਮਨ ਐੱਚ ਨਿੰਬਾਲੇ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਤਰਨਤਾਰਨ ਪੁਲਸ ਨੇ ਅਫੀਮ, ਚੂਰਾ ਪੋਸਤ, ਗੋਲੀਆਂ, ਨਸ਼ੀਲੇ ਟੀਕੇ ਤੇ ਹੈਰੋਇਨ ਦੀ ਸਮਗਲਿੰਗ ਕਰਨ ਵਾਲੇ 21 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ 2 ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ‘ਲੱਖਾ ਸਿਧਾਣਾ’ ਦਾ ਫੇਸਬੁੱਕ ਪੇਜ ਹੋਇਆ ਬੰਦ, ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਹੋਏ ਬੰਦ

ਇਸ ਸਬੰਧੀ ਏ.ਐੱਸ.ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਦਿਲਬਾਗ ਸਿੰਘ ਉਰਫ ਬਾਗਾ ਪੁੱਤਰ ਗੁਰਨਾਮ ਸਿੰਘ, ਭੁਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਹਰਕੰਵਲਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਅਰਸ਼ਦੀਪ ਸਿੰਘ ਉਰਫ ਕਾਲਾ ਪੁੱਤਰ ਅਵਤਾਰ ਸਿੰਘ, ਬਲਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ, ਹਰਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਰਣਜੀਤ ਸਿੰਘ, ਰਣਪ੍ਰੀਤ ਸਿੰਘ ਪੁੱਤਰ ਗੋਲ ਸਿੰਘ, ਗੁਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ, ਦਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸਾਹਿਬ ਸਿੰਘ, ਜਗਰੂਪ ਸਿੰਘ ਪੁੱਤਰ ਸੁੱਖਾ ਸਿੰਘ, ਲਵ ਪੁੱਤਰ ਪੱਪੂ ਸਿੰਘ, ਸਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਬੀਰਾ ਸਿੰਘ ਪੁੱਤਰ ਮੁਖਤਿਆਰ ਸਿੰਘ, ਦਲਜੀਤ ਸਿੰਘ, ਗੁਰਬੀਰ ਸਿੰਘ ਪੁੱਤਰ ਸਰਦੂਲ ਸਿੰਘ, ਮਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਮੰਗਾ ਸਿੰਘ, ਨਿੱਕਾ ਸਿੰਘ ਪੁੱਤਰ ਚੂਚਾ ਸਿੰਘ, ਅਵਤਾਰ ਸਿੰਘ ਪੁੱਤਰ ਸੂਬਾ ਸਿੰਘ ਵੱਖ-ਵੱਖ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਨਸ਼ੀਲੇ ਪਦਾਰਥ ਲਿਆ ਕੇ ਅੱਗੇ ਸਪਲਾਈ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਚੰਡੀਗੜ੍ਹ ਪੁਲਸ ਮੁਲਾਜ਼ਮ ਨੇ ਜਿਪਸੀ ਨਾਲ ਮਾਰੀ ਨੌਜਵਾਨ ਨੂੰ ਟੱਕਰ, CCTV ਦੀ ਵੀਡੀਓ ’ਚ ਹੋਇਆ ਖ਼ੁਲਾਸਾ

ਇਸ ਦਾ ਪਤਾ ਲੱਗਣ ’ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਹੈਪੀ ਪੁੱਤਰ ਸੁੱਖਾ ਸਿੰਘ ਅਤੇ ਜਗਰੂਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਪੱਖੋਕੇ ਨੂੰ ਗ੍ਰਿਫ਼ਤਾਰ ਕਰ ਲਿਆ, ਜਿੰਨ੍ਹਾਂ ਪਾਸੋਂ 835 ਨਸ਼ੀਲੀਆਂ ਗੋਲੀਆਂ, 64 ਨਸ਼ੀਲੇ ਟੀਕੇ ਅਤੇ ਇਕ ਮੋਟਰ ਸਾਈਕਲ ਬਰਾਮਦ ਹੋਇਆ ਹੈ। ਏ.ਐੱਸ.ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 24 ਤਹਿਤ ਕੇਸ ਦਰਜ ਕਰਕੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


rajwinder kaur

Content Editor

Related News