ਨਸ਼ਾ ਇਕੱਲੇ CM ਮਾਨ ਨਹੀਂ ਖ਼ਤਮ ਕਰ ਸਕਦੇ, ਇਸ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਹੋਵੇਗਾ- ਬਲਬੀਰ ਪੰਨੂ

01/01/2023 6:21:51 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਹਰ ਢੰਗ ਨਾਲ ਨਸ਼ੇ ਦੇ ਖ਼ਿਲਾਫ਼ ਮੁਹਿੰਮ ਵਿਢੀ ਹੋਏ ਹਨ ਅਤੇ ਪੁਲਸ ਪ੍ਰਸ਼ਾਸ਼ਨ ਵਲੋਂ ਵੀ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਨਸ਼ੇ ਦੀ ਮੁਹਿੰਮ 'ਚ ਹਰ ਪੰਜਾਬੀ ਨੂੰ ਅਗੇ ਆਉਣਾ ਹੋਵੇਗਾ ਤਾਂ ਹੀ ਇਹ ਖ਼ਤਮ ਹੋਵੇਗਾ। ਇਹ ਕਹਿਣਾ ਹੈ ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ 'ਆਪ' ਪਾਰਟੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦਾ ਹੈ।

ਇਹ ਵੀ ਪੜ੍ਹੋ- ਪਾਕਿ ’ਚ ਹਿੰਦੂ ਮਹਿਲਾ ਦੇ ਕਤਲ 'ਚ ਵੱਡਾ ਖ਼ੁਲਾਸਾ, ਹਥਿਆਰ ਬਰਾਮਦ ਤੇ ਤਾਂਤਰਿਕ ਵੱਲੋਂ ਹੱਤਿਆ ਕਰਨ ਦਾ ਖ਼ਦਸ਼ਾ

ਉਥੇ ਹੀ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਕਰਪੂਰਾ ਵਿਖੇ ਕਰਵਾਏ ਗਏ ਇਕ ਸਮਾਗਮ 'ਚ ਪਹੁੰਚੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਦਾ ਕਹਿਣਾ ਸੀ ਪੰਜਾਬ ਅਤੇ ਹਲਕੇ 'ਚੋਂ ਗੁੰਡਾਗਰਦੀ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਉਨ੍ਹਾਂ ਵਲੋਂ ਪ੍ਰਸ਼ਾਸ਼ਨ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੇ ਲਗਾਮ ਲਾਉਣ ਲਈ ਕੜੀ ਕਾਰਵਾਈ ਦੇ ਆਦੇਸ਼ ਦਿੱਤੇ ਹਨ ਅਤੇ ਪੁਲਸ ਪ੍ਰਸ਼ਾਸ਼ਨ ਵਲੋਂ ਵੀ ਵੱਡੇ ਸਮਗਲਰਾਂ ਨੂੰ ਕਾਬੂ ਕਰ ਜੇਲ੍ਹਾਂ 'ਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸਰਹਾਲੀ ਥਾਣੇ 'ਤੇ ਹੋਏ RPG ਹਮਲੇ ਮਾਮਲੇ 'ਚ 4 ਹੋਰ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਹਰ ਪਿੰਡ ਅਤੇ ਹਰ ਥਾਂ ਤੋਂ ਪੰਜਾਬ ਚੋਂ ਖ਼ਤਮ ਕਰਨਾ ਹੈ ਤਾਂ ਹਰ ਪੰਜਾਬੀ ਨੂੰ ਇਸ ਦੇ ਖ਼ਿਲਾਫ਼ ਆਵਾਜ਼ ਚੁੱਕਣ ਦੀ ਲੋੜ ਹੈ, ਕਿਉਂਕਿ ਜੇਕਰ ਅੱਜ ਆਵਾਜ਼ ਨਾ ਚੁੱਕੀ ਤਾਂ ਜੋ ਕਿਸੇ ਦੇ ਘਰ ਦੀ ਬਰਬਾਦੀ ਹੋ ਰਹੀ ਹੈ ਅਤੇ ਇਕ ਦਿਨ ਆਪਣੇ ਘਰ ਵੀ ਹੋ ਸਕਦੀ ਹੈ।ਇਹ ਵੀ ਸਾਫ਼ ਹੈ ਕਿ ਨਸ਼ਾ ਇਕੱਲੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੁਲਸ ਪ੍ਰਸ਼ਾਸ਼ਨ ਨਹੀਂ ਖ਼ਤਮ ਕਰ ਸਕਦਾ ਹਰ ਪੰਜਾਬੀ ਨੂੰ ਇਸ ਬੁਰਾਈ ਲਈ ਅੱਗੇ ਆਉਣਾ ਹੋਵੇਗਾ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਤਾਂ ਜੋ ਪੰਜਾਬ 'ਚੋਂ ਇਸ ਲਾਹਨਤ ਨੂੰ ਖ਼ਤਮ ਕੀਤਾ ਜਾਵੇ।

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News