ਨਸ਼ੇ ਵਾਲੀਆਂ ਗੋਲੀਆਂ ਸਣੇ ਝੋਲਾ-ਛਾਪ ਡਾਕਟਰ ਗ੍ਰਿਫਤਾਰ

Sunday, Oct 14, 2018 - 02:55 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ ਝੋਲਾ-ਛਾਪ ਡਾਕਟਰ ਗ੍ਰਿਫਤਾਰ

ਤਰਨਤਾਰਨ,   (ਰਾਜੂ)-  ਥਾਣਾ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐੱਸ. ਪੀ. ਡੀ. ਤਿਲਕ ਰਾਜ ਨੇ ਦੱਸਿਆ ਕਿ ਏ. ਐੱਸ. ਆਈ. ਨਰਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪਿੰਡ ਸੈਦੋ ਪਾਣੀ ਵਾਲੀ ਟੈਂਕੀ ਨਜ਼ਦੀਕ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਭਗਵਾਨ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਜੌਡ਼ ਸਿੰਘ ਵਾਲਾ ਇੱਕ ਝੋਲਾ-ਛਾਪ ਡਾਕਟਰ ਹੈ, ਜੋ ਆਪਣੇ ਘਰ ਵਿਚ ਹੀ ਨਸ਼ੀਲੀਆਂ ਗੋਲੀਆਂ ਵੇਚਦਾ ਹੈ। ਏ. ਐੱਸ. ਆਈ. ਨਰਿੰਦਰ ਸਿੰਘ ਵੱਲੋਂ ਉਕਤ ਵਿਅਕਤੀ ਦੇ ਘਰ ਰੇਡ ਕਰਕੇ ਉਸ ਪਾਸੋਂ 16800 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਾਅਾਂ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਦੱਸਿਆ ਕਿ ਇਹ ਨਸ਼ੀਲੀਆਂ ਗੋਲੀਆਂ ਦੀ ਖੇਪ ਮੱਖੂ ਤੋਂ ਇਕ ਵਿਅਕਤੀ ਸਪਲਾਈ ਕਰਦਾ ਹੈ ਅਤੇ ਉਹ ਇਨ੍ਹਾਂ ਗੋਲੀਆਂ ਨੂੰ ਮਹਿੰਗੇ ਭਾਅ ’ਤੇ ਵੇਚਦਾ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News