ਕੇਂਦਰੀ ਜੇਲ੍ਹ ’ਚੋਂ ਮੋਬਾਈਲ ਸਮੇਤ ਨਸ਼ੀਲੇ ਪਦਾਰਥ ਬਰਾਮਦ

Saturday, Mar 21, 2026 - 12:49 PM (IST)

ਕੇਂਦਰੀ ਜੇਲ੍ਹ ’ਚੋਂ ਮੋਬਾਈਲ ਸਮੇਤ ਨਸ਼ੀਲੇ ਪਦਾਰਥ ਬਰਾਮਦ

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ ’ਚ ਮੋਬਾਈਲ, ਸਿੰਮਾਂ, ਤੰਬਾਕੂ, ਕੂਲਲਿਪ ਦੇ ਪੈਕੇਟ, ਸਿਗਰਟਾਂ ਦੇ ਪੈਕੇਟ, ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ’ਚ ਅਣਪਛਾਤੇ ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE

ਇਸ ਸਬੰਧੀ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਚੈਕਿੰਗ ਕਰਨ ’ਤੇ ਇਕ ਬੰਡਲ ਮਿਲਿਆ, ਜਿਸ ’ਚੋਂ ਦੋ ਟੱਚ ਸਕ੍ਰੀਨ ਮੋਬਾਈਲ, ਦੋ ਕੀਪੈਡ ਮੋਬਾਈਲ, 2 ਸਿੰਮ ਕਾਰਡ, 143 ਤੰਬਾਕੂ ਦੇ ਪੈਕੇਟ, 43 ਕੂਲਲਿਪ ਦੇ ਪੈਕੇਟ, 213 ਬੀੜੀਆਂ ਦੇ ਬੰਡਲ ਅਤੇ ਸਿਗਰਟਾਂ ਦੇ 8 ਪੈਕੇਟ ਬਰਾਮਦ ਹੋਏ ਹਨ। ਓਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News