ਸ਼ਹੀਦ ਫੇਰੂਮਾਨ ਕਾਲਜ ਨੇ ਨਸ਼ਿਆਂ ਖਿਲਾਫ ਰੈਲੀ ਕੱਢੀ
Sunday, Oct 14, 2018 - 02:08 AM (IST)

ਰਈਆ, (ਹਰਜੀਪ੍ਰੀਤ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ (ਵੂਮੈਨ) ਵੱਲੋਂ ਪ੍ਰਿੰ. ਸ਼੍ਰੀਮਤੀ ਅਰਵਿੰਦ ਸੈਣੀ ਦੀ ਅਗਵਾਈ ਹੇਠ ਡੈਪੋ ਦੇ ਬੱਡੀ ਪ੍ਰੋਗਰਾਮ ਅਧੀਨ ਨਸ਼ਿਆਂ ਖਿਲਾਫ ਰੈਲੀ ਕੱਢੀ ਗਈ, ਜਿਸ ਵਿਚ 120 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਰੈਲੀ ਨੂੰ ਰਵਾਨਾ ਕਰਨ ਦੀ ਰਸਮ ਪ੍ਰਿੰਸੀਪਲ ਨੇ ਨਿਭਾਈ। ਰੈਲੀ ਨੂੰ ਸੰਬੋਧਨ ਕਰਦਿਅਾਂ ਸ਼ਹੀਦ ਦਰਸ਼ਨ ਸਿੰਘ ਟਰੱਸਟ ਦੇ ਚੇਅਰਮੈਨ ਬਲਜੀਤ ਸਿੰਘ ਸੇਖੋਂ ਨੇ ਵਿਦਿਆਰਥਣਾਂ ਦੇ ਇਸ ਯਤਨ ਦੀ ਸ਼ਲਾਘਾ ਕਰਦਿਅਾਂ ਕਿਹਾ ਕਿ ਨਸ਼ਿਆਂ ਦੀ ਬੀਮਾਰੀ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ। ਨੌਜਵਾਨ ਵਰਗ ਨੂੰ ਸੁਚੇਤ ਹੋ ਕੇ ਇਸ ਦੇ ਖਿਲਾਫ ਆਰ-ਪਾਰ ਦੀ ਲਡ਼ਾਈ ਲੜਨੀ ਚਾਹੀਦੀ ਹੈ। ਸੀਨੀਅਰ ਐਸੋਸੀਏਟ ਪ੍ਰੋ. ਕੁਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਦੀ ਹੌਸਲਾ-ਅਫਜ਼ਾਈ ਕਰਦਿਅਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਨੂੰ ਰੋਕਣ ਲਈ ਸਾਨੂੰ ਸਭ ਨੂੰ ਸਾਂਝੇ ਯਤਨ ਕਰਨੇ ਹੋਣਗੇ। ਪ੍ਰੋਗਰਾਮ ਦੇ ਨੋਡਲ ਅਫਸਰ ਅਸਿਸਟੈਂਟ ਪ੍ਰੋ. ਦਲਜੀਤ ਕੌਰ ਨੇ ਕਿਹਾ ਕਿ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ’ਚ ਵਿਦਿਆਰਥਣਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ।