ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ

Thursday, Jan 18, 2024 - 06:35 PM (IST)

ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ

ਗੁਰੂ ਕਾ ਬਾਗ (ਭੱਟੀ)- ਵਿਧਾਨ ਸਭਾ ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇੱਕ 20 ਸਾਲਾਂ ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਨਸ਼ੇ ਵਾਲਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਮੁੰਡਾ ਜਸ਼ਨਪ੍ਰੀਤ ਸਿੰਘ ਕੱਲ੍ਹ ਸ਼ਾਮ ਨੂੰ 6 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਗਿਆ, ਜਿੱਥੋਂ ਉਹ ਇੱਕ ਹੋਰ ਨੌਜਵਾਨ ਨੂੰ ਨਾਲ ਲੈ ਕੇ ਪਿੰਡ ਭੰਗਵਾਂ ਵਿਖੇ ਗਿਆ ਅਤੇ ਉਸ ਨੇ ਨਸ਼ੇ ਦਾ ਟੀਕਾ ਲਾ ਲਿਆ। ਨਸ਼ੇ ਦੀ ਡੋਜ਼ ਜ਼ਿਆਦਾ ਹੋਣ ਕਰਕੇ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਅੱਜ ਪਿੰਡ ਦੇ ਬਾਹਰਵਾਰੋਂ ਮਿਲੀ। 

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਉਸਦਾ ਇਕਲੌਤਾ ਪੁੱਤ ਹੈ, ਜੋ ਅਜੇ ਕੁਆਰਾ ਹੈ ਤੇ ਪਹਿਲਾਂ ਵੀ ਨਸ਼ਾ ਕਰਨ ਦਾ ਆਦੀ ਸੀ। ਜਿਸ ਨੂੰ ਇਲਾਜ ਲਈ ਰਾਜਸਥਾਨ ਵਿੱਚ ਭੇਜਿਆ ਸੀ ਤੇ ਉਹ ਉੱਥੋਂ ਠੀਕ ਹੋਣ ਉਪਰੰਤ ਥੋੜੇ ਦਿਨ ਪਹਿਲਾਂ ਹੀ ਪਿੰਡ ਆਇਆ ਸੀ। ਜਿਸ ਤੋਂ ਬਾਅਦ ਅੱਜ ਨਸ਼ੇ ਦਾ ਟੀਕਾ ਲਾਉਣ ਕਾਰਨ ਹੀ ਉਸਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News