ਨਸ਼ੇ ''ਚ ਧੁੱਤ ਨੌਜਵਾਨ ਨੇ ਨੈਸ਼ਨਲ ਹਾਈਵੇ ਤੇ ਕੀਤਾ ਹਾਈ ਵੋਲਟੇਜ ਡਰਾਮਾ, ਲੋਕ ਹੋਏ ਪ੍ਰੇਸ਼ਾਨ
Tuesday, Jan 07, 2025 - 05:10 PM (IST)
ਦੀਨਾਨਗਰ(ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਇਲਾਕੇ ਅੰਦਰ ਜਿੱਥੇ ਕੁਝ ਪਿੰਡਾਂ ਵਿੱਚ ਅੱਜ ਵੀ ਸ਼ਰੇਆਮ ਸ਼ਰਾਬ ਦਾ ਤੇ ਚਿੱਟੇ ਦਾ ਧੰਦਾ ਹੋ ਰਿਹਾ ਹੈ, ਉਥੇ ਹੀ ਨੌਜਵਾਨ ਪੀੜੀ ਦਿਨ ਪ੍ਰਤੀ ਦਿਨ ਇਸ ਦੀ ਮਾਰ ਹੇਠਾਂ ਆ ਰਹੀ ਹੈ। ਇਸੇ ਤਰ੍ਹਾਂ ਦੀ ਹੀ ਇੱਕ ਉਦਾਹਰਨ ਉਸੇ ਵੇਲੇ ਵੇਖਣ ਨੂੰ ਮਿਲੀ ਜਦ ਗੁਰਦਾਸਪੁਰ ਤੋਂ ਦੀਨਾਨਗਰ ਹਾਈਵੇ ਤੋਂ ਥੋੜੀ ਹੀ ਦੂਰੀ 'ਤੇ ਇੱਕ ਨੌਜਵਾਨ ਵੱਲੋਂ ਨਸ਼ੇ ਵਿੱਚ ਧੁੱਤ ਹੋ ਕੇ ਕਰੀਬ ਅੱਧਾ ਘੰਟਾ ਹਾਈਵੇ 'ਤੇ ਹਾਈ ਵੋਲਟੇਜ ਡਰਾਮਾ ਕੀਤੀ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਨੌਜਵਾਨ ਵੱਲੋਂ ਬਿਨਾਂ ਆਪਣੀ ਜਾਨ ਦੇ ਪ੍ਰਵਾਹ ਕੀਤੇ ਦੀਨਾਨਗਰ ਸਾਈਡ ਤੋਂ ਆਉਣ ਵਾਲੇ ਸਾਰੇ ਵਾਹਨਾਂ ਨੂੰ ਰੋਕਿਆ ਗਿਆ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਪਰ ਉੱਥੇ ਹੀ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਇਲਾਕੇ ਦੇ ਸਮਾਜ ਸੇਵਕ ਤੇ ਮੋਹਤਬਰਾਂ ਲੋਕਾਂ ਨੇ ਦੱਸਿਆ ਕਿ ਇਸ ਨਸ਼ੇ ਦੇ ਦਲ-ਦਲ ਵਿੱਚੋਂ ਨੌਜਵਾਨ ਪੀੜੀ ਨੂੰ ਬਚਾਉਣ ਲਈ ਪੁਲਸ ਪ੍ਰਸ਼ਾਸਨ ਨੂੰ ਨਸ਼ੇ ਦੇ ਕਾਰੋਬਾਰ ਦੇ ਧੰਦੇ ਨਾਲ ਜੁੜੇ ਲੋਕਾਂ ਵਿਰੁੱਧ ਪੂਰੀ ਸਖ਼ਤੀ ਨਾਲ ਸ਼ਿਕੰਜਾ ਕੱਸਣਾ ਚਾਹੀਦਾ ਹੈ ਤਾਂ ਕਿ ਨੌਜਵਾਨ ਪੀੜੀ ਇਸ ਨਸ਼ੇ ਦੀ ਲਾਹਨਤ ਤੋਂ ਬਚ ਸਕੇ।
ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ, ਹੋਟਲ ਆਉਣ ਤੋਂ ਇਨਕਾਰ ਕੀਤਾ ਤਾਂ ਵੀਡੀਓ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8