ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡੱਟਵੀਂ ਹਮਾਇਤ ਦਾ ਐਲਾਨ

02/18/2024 10:41:16 AM

ਅੰਮ੍ਰਿਤਸਰ/ਜਲੰਧਰ (ਜ. ਬ./ਰਾਜੂ ਅਰੋੜਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਿਸ ਕਿਸਮ ਦੀ ਵੀ ਮਦਦ ਦੀ ਲੋੜ ਹੋਵੇਗੀ, ਦਿੱਲੀ ਕਮੇਟੀ ਮੁਹੱਈਆ ਕਰਵਾਏਗੀ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਪਿਛਲੇ ਕਿਸਾਨੀ ਸੰਘਰਸ਼ ਵੇਲੇ ਵੀ ਡਟਵੀਂ ਹਮਾਇਤ ਕੀਤੀ ਸੀ ਤੇ ਹਰ ਤਰੀਕੇ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਸੀ ਤੇ ਐਤਕੀ ਵੀ ਅਸੀਂ ਕਿਸਾਨੀ ਸੰਘਰਸ਼ ਦੀ ਡਟਵੀ ਹਮਾਇਤ ਕਰ ਰਹੇ ਹਾਂ ਕਿਉਂਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਸਰਕਾਰਾਂ ਦੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ ਅਤੇ ਹਰਿਆਣਾ-ਪੰਜਾਬ ਬਾਰਡਰ ’ਤੇ ਦਿੱਲੀ ਆਉਣ ਵਾਸਤੇ ਜੱਦੋ-ਜ਼ਹਿਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੇਖ ਕੇ ਅਫਸੋਸ ਵੀ ਹੁੰਦਾ ਹੈ ਤੇ ਦੁੱਖ ਵੀ ਲੱਗਦਾ ਹੈ ਕਿ ਆਪਣੇ ਹੀ ਦੇਸ਼ ਵਿਚ ਆਪਣੀ ਰਾਜਧਾਨੀ ਤੱਕ ਆਉਣ ਵਾਸਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News