ਦਿੱਲੀ ਗੁਰਦੁਆਰਾ ਕਮੇਟੀ ਨੇ ਈਰਾਨ ’ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

Monday, May 04, 2026 - 10:22 PM (IST)

ਦਿੱਲੀ ਗੁਰਦੁਆਰਾ ਕਮੇਟੀ ਨੇ ਈਰਾਨ ’ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਅੰਮ੍ਰਿਤਸਰ, (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਈਰਾਨ ’ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਅਤੇ ਅਪੀਲ ਕੀਤੀ ਕਿ ਇਨ੍ਹਾਂ ਸਿੱਖਾਂ ਨੂੰ ਉਥੋਂ ਸੁਰੱਖਿਅਤ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ।

ਵਿਦੇਸ਼ ਮੰਤਰਾਲੇ ਪਹੁੰਚੇ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਕਮੇਟੀ ਦੇ ਵਿਸ਼ੇਸ਼ ਮਾਮਲਿਆ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਸਿੱਖਾਂ ਨੂੰ ਲੈ ਕੇ ਇਕ ਵਿਸ਼ੇਸ਼ ਜਹਾਜ਼ ਨੇ ਕੌਮੀ ਰਾਜਧਾਨੀ ਪਹੁੰਚਣਾ ਸੀ ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰ ਕੇ ਇਹ ਫਲਾਈਟ ਰੱਦ ਹੋ ਗਈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਵਿਚ ਜੁਆਇੰਟ ਸਕੱਤਰ ਸ੍ਰੀ ਆਨੰਦ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਤੇ ਇਹ ਮਾਮਲਾ ਉਹਨਾਂ ਕੋਲ ਚੁੱਕਿਆ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦ ਪ੍ਰਕਾਸ਼ ਨੇ ਉਨ੍ਹਾਂ ਨੂੰ ਦੱਸਿਆ ਕਿ ਕੁਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰ ਕੇ ਇਹ ਫਲਾਈਟ ਰੱਦ ਹੋ ਗਈ ਹੈ ਜਿਸ ਕਾਰਨ ਸਿੱਖਾਂ ਨੂੰ ਉਥੋਂ ਨਹੀਂ ਕੱਢਿਆ ਜਾ ਸਕਿਆ। ਜੁਆਇੰਟ ਸਕੱਤਰ ਨੇ ਭਰੋਸਾ ਦੁਆਇਆ ਕਿ ਸਿੱਖਾਂ ਨੂੰ ਜਲਦੀ ਹੀ ਕੱਢਣ ਵਾਸਤੇ ਵਿਸ਼ੇਸ਼ ਫਲਾਈਟ ਵਰਤੀ ਜਾਵੇਗੀ ਅਤੇ ਸਿੱਖ ਉਥੋਂ ਸੁਰੱਖਿਅਤ ਕੱਢੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਬਚਾਅ ਮੁਹਿੰਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਹਰ ਤਰੀਕੇ ਨਾਲ ਕੇਂਦਰ ਸਰਕਾਰ ਨਾਲ ਸਹਿਯੋਗ ਕਰੇਗੀ ਅਤੇ ਸਿੱਖਾਂ ਨੂੰ ਈਰਾਨ ਵਿਚੋਂ ਸੁਰੱਖਿਅਤ ਕੱਢ ਕੇ ਭਾਰਤ ਲਿਆਂਦਾ ਜਾਵੇਗਾ।


author

Rakesh

Content Editor

Related News