ਫੈਕਟਰੀ ’ਚ ਭਿਆਨਕ ਅੱਗ ਲੱਗਣ ਨਾਲ ਸਾਮਾਨ ਸੜ ਕੇ ਸੁਆਹ

Monday, Apr 15, 2024 - 02:17 PM (IST)

ਫੈਕਟਰੀ ’ਚ ਭਿਆਨਕ ਅੱਗ ਲੱਗਣ ਨਾਲ ਸਾਮਾਨ ਸੜ ਕੇ ਸੁਆਹ

ਅੰਮ੍ਰਿਤਸਰ (ਰਮਨ)- ਸ਼ਹਿਰ ’ਚ ਬੀਤੀ ਰਾਤ ਭਗਤਾਂਵਾਲਾ ਕੋਲ ਪੂਜਾ ਫਲੋਰ ਮਿਲਜ਼ ਦੇ ਸਾਹਮਣੇ ਟੀ.ਐੱਨ. ਐਂਡ ਕੰਪਨੀ ਫੈਕਟਰੀ ’ਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਕਾਰਨ ਫੈਕਟਰੀ ਦੇ ਇਕ ਪਾਸੇ ਕੁਆਰਟਰਾਂ ’ਚ ਕਰਮਚਾਰੀ ਸੌਂ ਰਹੇ ਸਨ। ਜਿਵੇਂ ਹੀ ਉਨ੍ਹਾਂ ਨੂੰ ਅੱਗ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਫੈਕਟਰੀ ਮਾਲਿਕ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਜਿਸ ਨਾਲ ਫਾਇਰ ਬਿਗ੍ਰੇਡ ਨੂੰ ਵੀ ਬੁਲਾਇਆ ਗਿਆ। ਜਦੋਂ ਤੱਕ ਫਾਇਰ ਬਿਗ੍ਰੇਡ ਪਹੁੰਚੀ ਤਾਂ ਕਰਮਚਾਰੀਆਂ ਨੇ ਫੈਕਟਰੀ ਦੇ ਅੰਦਰ ਰੱਖੇ ਫਾਇਰ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ

ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਥੇ ਹੀ ਫੈਕਟਰੀ ਦੇ ਅੰਦਰ ਕਰਮਚਾਰੀਆਂ ਨੂੰ ਵੀ ਵਲੰਟੀਅਰਾਂ ਨੇ ਬਾਹਰ ਕੱਢਿਆ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਇਸ ਨੂੰ ਲੈ ਕੇ ਫੈਕਟਰੀ ਮਾਲਿਕ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਹੈ। ਅੰਦਰ ਪਸ਼ੂਆਂ ਦਾ ਚਾਰਾ ਸੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਫਾਇਰ ਬਿਗ੍ਰੇਡ ਦੀ ਸਖ਼ਤ ਮਿਹਨਤ ਦੀ ਵਜ੍ਹਾ ਨਾਲ ਵੱਡਾ ਨੁਕਸਾਨ ਹੋਣ ਤੋਂ ਬੱਚਿਆ ਹੈ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਫਾਇਰ ਬਿਗ੍ਰੇਡ ਦੇ ਵਲੰਟੀਅਰਾਂ ਦੇ ਕੰਮ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News