ਸੰਘਣੀ ਧੁੰਦ ਕਾਰਨ ਛੋਟੇ ਹਾਥੀ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sunday, Jan 18, 2026 - 12:04 PM (IST)
ਕੱਥੂਨੰਗਲ (ਰਾਜਬੀਰ, ਬਲਜੀਤ)- ਸੰਘਣੀ ਧੁੰਦ ਕਾਰਨ ਅੱਜ ਕਰੀਬ 11 ਵਜੇ ਅੱਡਾ ਕੱਥੂਨੰਗਲ ਵਿਖੇ ਅੱਪਰ ਬਾਰੀ ਦੁਆਬ ਨਹਿਰ ਉਪਰ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਉਲਟੀ ਸਾਈਡ ਤੋਂ ਆ ਰਹੇ ਛੋਟੇ ਹਾਥੀ ਨੇ ਸਾਹਮਣਿਓਂ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਜਾਣਕਾਰੀ ਅਨੁਸਾਰ ਅਮਨਪ੍ਰੀਤ ਸਿੰਘ ਵਾਸੀ ਸੁੰਦਰ ਨੰਗਰ ਅੰਮ੍ਰਿਤਸਰ ਜੋ ਕਿ ਆਪਣੇ ਘਰੇਲੂ ਕੰਮ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਸਾਈਡ ਨੂੰ ਜਾ ਰਿਹਾ ਸੀ। ਜਦੋਂ ਉਹ ਅੱਡਾ ਕੱਥੂਨੰਗਲ ਵਿਖੇ ਅੱਪਰ ਬਾਰੀ ਦੁਆਬ ਨਹਿਰ ਦੇ ਪੁਲ ਉੱਪਰ ਪੁੱਜਾ ਤਾਂ ਅੱਗੋਂ ਉਲਟ ਦਿਸ਼ਾ ਤੋਂ ਸਕੂਲੀ ਬੱਚਿਆਂ ਵਾਲਾ ਛੋਟਾ ਹਾਥੀ, ਜਿਸ ਨੂੰ ਮੇਜਰ ਸਿੰਘ ਪੁੱਤਰ ਸਤਪਾਲ ਵਾਸੀ ਮਰੜੀ ਕਲਾ ਚਲਾ ਰਿਹਾ ਸੀ, ਨੇ ਸਿੱਧੀ ਟੱਕਰ ਮਾਰ ਦਿੱਤੀ , ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਅਮਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ । ਥਾਣਾ ਕੱਥੂਨੰਗਲ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
