ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ
Monday, Nov 18, 2024 - 04:06 PM (IST)
ਗੁਰਦਾਸਪੁਰ (ਵਿਨੋਦ)-ਰਾਤ ਅਤੇ ਅੱਜ ਸਵੇਰ ਵੇਲੇ ਪੈ ਰਹੀ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧੁੰਦ ਕਾਰਨ ਰਾਤ ਸਮੇਂ ਵਾਹਨਾਂ ਨੂੰ ਸੜਕਾਂ ’ਤੇ ਰੁਕਣਾ ਪਿਆ ਕਿਉਂਕਿ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਜਦਕਿ ਸਵੇਰ ਵੇਲੇ ਵੀ ਧੁੰਦ ਕਾਰਨ ਵਾਹਨ ਚਾਲਕ ਬਹੁਤ ਹੌਲੀ ਰਫ਼ਤਾਰ ਨਾਲ ਵਾਹਨ ਚਲਾਉਂਦੇ ਦੇਖੇ ਗਏ । ਧੁੰਦ ਕਾਰਨ ਜਿੱਥੇ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੁਣ ਠੰਡ ਦੇ ਵੱਧ ਰਹੇ ਕਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ
ਅੱਜ ਸਵੇਰੇ ਸੰਘਣੀ ਧੁੰਦ ਕਾਰਨ ਦੂਰੋਂ ਵੀ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਧੁੰਦ ਕਾਰਨ ਸੈਰ ਕਰਨ ਵਾਲੇ ਲੋਕਾਂ ਦੀ ਪ੍ਰਤੀਸ਼ਤਤਾ ਵੀ ਬਹੁਤ ਘੱਟ ਰਹੀ, ਜਦੋਂਕਿ ਧੁੰਦ ਕਾਰਨ ਦਿਹਾੜੀ ਕਮਾਉਣ ਦੀ ਆਸ ਵਿਚ ਅੱਜ ਬਹੁਤ ਹੀ ਘੱਟ ਗਿਣਤੀ ਵਿੱਚ ਮਜ਼ਦੂਰ ਲਾਇਬ੍ਰੇਰੀ ਚੌਕ ਪੁੱਜੇ। ਪਿੰਡਾਂ ਤੋਂ ਆਉਣ ਵਾਲੇ ਵਾਹਨ ਵੀ ਹੈੱਡਲਾਈਟਾਂ ਜਗਾ ਕੇ ਹੌਲੀ-ਹੌਲੀ ਚੱਲਦੇ ਦੇਖੇ ਗਏ। ਰਾਹਤ ਦੀ ਗੱਲ ਇਹ ਹੈ ਕਿ ਅੱਜ ਐਤਵਾਰ ਹੋਣ ਅਤੇ ਸਰਕਾਰੀ ਕਰਮਚਾਰੀਆਂ ਅਤੇ ਸਕੂਲਾਂ ਵਿੱਚ ਛੁੱਟੀ ਹੋਣ ਕਾਰਨ ਇਹ ਲੋਕ ਘਰਾਂ ਵਿਚ ਹੀ ਰਹੇ। ਸਵੇਰੇ 11 ਵਜੇ ਦੇ ਕਰੀਬ ਧੁੰਦ ਘੱਟ ਗਈ ਪਰ ਠੰਡ ਬਰਕਰਾਰ ਰਹੀ।
ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8