ਵੱਧ ਰਹੀ ਠੰਡ ਕਾਰਨ ਮਜ਼ਦੂਰਾਂ ਨੂੰ ਨਹੀਂ ਮਿਲ ਰਿਹੈ ਕੰਮ, ਗੁਜ਼ਾਰਾ ਕਰਨਾ ਹੋਇਆ ਮੁਸ਼ਕਿਲ
Sunday, Jan 04, 2026 - 03:12 PM (IST)
ਤਰਨਤਾਰਨ (ਰਮਨ)- ਦਿਨੋ ਦਿਨ ਵੱਧ ਰਹੀ ਠੰਡ ਕਾਰਨ ਜਿੱਥੇ ਤਾਪਮਾਨ ਘਟਦਾ ਜਾ ਰਿਹਾ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਵੇਖਣ ਨੂੰ ਮਿਲ ਰਹੀਆਂ ਹਨ। ਠੰਡ ਕਾਰਨ ਜਿੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਾ ਹੈ, ਉੱਥੇ ਹੀ ਆਮ ਜਨਜੀਵਨ ’ਤੇ ਵੀ ਬ੍ਰੇਕ ਲੱਗਦੀ ਵੇਖੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਰੋਜ਼ਾਨਾ ਕਮਾਈ ਕਰਕੇ ਆਪਣੇ ਘਰਾਂ ਦਾ ਗੁਜ਼ਾਰਾ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਕਈ ਕਈ ਦਿਨ ਦਿਹਾੜੀ ਨਾ ਮਿਲਣ ਕਾਰਨ ਖਾਲੀ ਹੱਥੀ ਘਰ ਵਾਪਸ ਪਰਤਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਨਵੇਂ ਸਾਲ ਨੇ ਬਦਲ ਦਿੱਤੀ ਗੁਰਦਾਸਪੁਰ ਦੇ ਵਿਅਕਤੀ ਦੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ
ਸਥਾਨਕ ਮੁਰਾਦਪੁਰਾ ਰੋਡ ਉਪਰ ਸਵੇਰੇ 8 ਵਜੇ ਵੱਡੀ ਗਿਣਤੀ ਵਿੱਚ ਇਕੱਤਰ ਮਜ਼ਦੂਰਾਂ ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਤਰਸੇਮ ਸਿੰਘ, ਬਲਕਾਰ ਸਿੰਘ, ਹਰਦੇਵ ਸਿੰਘ ,ਮਨਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਠੰਡ ਤੇ ਸੰਘਣੀ ਧੁੰਦ ਹੋਣ ਕਰਕੇ ਉਸਾਰੀ ਦੇ ਕੰਮਾਂ ਉੱਪਰ ਵੀ ਬਰੇਕ ਲੱਗਦੀ ਨਜ਼ਰ ਆ ਰਹੀ ਹੈ। ਠੰਡ ਕਰਕੇ ਉਨ੍ਹਾਂ ਨੂੰ ਜਿੱਥੇ ਲਗਾਤਾਰ ਕਈ ਕਈ ਦਿਨ ਕੰਮ ਨਹੀਂ ਮਿਲ ਰਿਹਾ ਹੈ, ਉੱਥੇ ਹੀ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਚੁੱਕਾ ਹੈ। ਮਜ਼ਦੂਰਾਂ ਨੇ ਰੋਜ਼ ਜਾਹਿਰ ਕਰਦੇ ਦੱਸਿਆ ਕਿ ਇਸ ਠੰਡ ਵਿਚ ਉਹਨਾਂ ਨੂੰ ਕੰਮ ਧੰਦੇ ਲਈ ਸੜਕਾਂ ਉੱਪਰ ਰੋਜ਼ਾਨਾ ਖੜ੍ਹੇ ਹੋਣਾ ਪੈਂਦਾ ਹੈ ਜਦਕਿ ਲੇਬਰ ਵਿਭਾਗ ਵੱਲੋਂ ਅੱਜ ਤੱਕ ਕੋਈ ਵੀ ਸ਼ੈਲਟਰ ਨਹੀਂ ਬਣਾ ਕੇ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਕਈ ਕਈ ਦਿਨ ਕੰਮ ਨਹੀਂ ਮਿਲਦਾ, ਉੱਥੇ ਹੀ ਠੇਕੇਦਾਰ ਵੱਲੋਂ ਵੀ ਉਨ੍ਹਾਂ ਨੂੰ ਪੂਰੀ ਦਿਹਾੜੀ ਨਹੀਂ ਦਿੱਤੀ ਜਾ ਰਹੀ। ਸਰਕਾਰ ਵੱਲੋਂ ਦਿਹਾੜੀ ਦੀ ਰਕਮ ਤੈਅ ਕਰਨ ਦੇ ਬਾਵਜੂਦ ਉਨ੍ਹਾਂ ਦਾ ਹੱਕ ਖੋਹ ਰਹੇ ਹਨ। ਕੰਮ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮਾਯੂਸ ਹੋ ਜਾਂਦੇ ਹਨ ਅਤੇ ਰੋਟੀ ਪਕਾਉਣ ਸਬੰਧੀ ਆਟਾ ਦਾਲ ਵੀ ਉਧਾਰ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਕਿਸੇ ਮਜ਼ਦੂਰ ਨੂੰ ਦਿਹਾੜੀ ਨਹੀਂ ਮਿਲਦੀ ਹੈ ਤਾਂ ਸਰਕਾਰ ਉਸ ਨੂੰ ਦਿਹਾੜੀ ਦੇਣ ਦਾ ਉਚਿਤ ਪ੍ਰਬੰਧ ਕਰੇ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
