ਸ਼ਾਰਟ ਸਰਕਟ ਕਾਰਨ ਨਾਈ ਦਾ ਖੋਖਾ ਸੜ ਕੇ ਸੁਆਹ
Wednesday, Jul 17, 2024 - 05:57 PM (IST)
ਗੁਰਦਾਸਪੁਰ (ਵਿਨੋਦ)-ਬੀਤੀ ਦੇਰ ਰਾਤ ਸਰਕਾਰੀ ਕਾਲਜ ਰੋਡ ’ਤੇ ਸ਼ਹੀਦੀ ਗੇਟ ਦੇ ਨੇੜੇ ਸਥਿਤ ਇਕ ਨਾਈ ਦਾ ਖੋਖਾ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੀ. ਸੀ. ਆਰ. ਮੁਲਾਜ਼ਮਾਂ ਦੀ ਮੁਸਤੈਦੀ ਨਾਲ ਬਾਕੀ ਦੁਕਾਨਾਂ ਅੱਗ ਦੀ ਲਪੇਟ ’ਚ ਆਉਣ ਤੋਂ ਬਚ ਗਈਆਂ। ਪੀ. ਸੀ. ਆਰ. ਮੁਲਾਜ਼ਮਾਂ ਨੇ ਮੌਕੇ ’ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਪੂਰਾ ਖੋਖਾ ਤੇ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਦੂਜੇ ਪਾਸੇ ਵਪਾਰ ਮੰਡਲ ਗੁਰਦਾਸਪੁਰ ਵੱਲੋਂ ਪੀੜਤ ਖੋਖਾ ਮਾਲਕ ਵਿਕਾਸ ਨੂੰ ਮੁੜ ਕੰਮ ਸ਼ੁਰੂ ਕਰਨ ਲਈ ਕੁਝ ਮਾਲੀ ਸਹਾਇਤਾ ਦਿੱਤੀ ਹੈ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਖੋਖੇ ਦੇ ਮਾਲਕ ਵਿਕਾਸ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਫੋਨ ਆਇਆ ਕਿ ਉਸ ਦੇ ਖੋਖੇ ਨੂੰ ਅੱਗ ਲੱਗੀ ਹੈ ਪਰ ਜਦੋਂ ਤੱਕ ਉਹ ਪਹੁੰਚਿਆ, ਉਸ ਦਾ ਖੋਖਾ ਤੇ ਅੰਦਰ ਰੱਖਿਆ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਸੀ। ਉਸ ਨੇ ਦੱਸਿਆ ਕਿ ਅੱਗ ਦੁਕਾਨ ਦੇ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਹੈ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8