ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਰੇਲਵੇ ਯਾਤਰੀ ਰਹੇ ਦੁਚਿੱਤੀ ’ਚ, 3 ਟ੍ਰੇਨਾਂ ਹੋਈਆਂ ਰੱਦ, ਕਈ ਚੱਲੀਆਂ ਲੇਟ
Thursday, Aug 22, 2024 - 01:47 PM (IST)
ਅੰਮ੍ਰਿਤਸਰ (ਜ.ਬ)-ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਬੁੱਧਵਾਰ ਨੂੰ ਦਿਨ ਭਰ ਰੇਲਵੇ ਸਟੇਸ਼ਨ ’ਤੇ ਹਫੜਾ-ਦਫੜੀ ਦਾ ਮਾਹੌਲ ਰਿਹਾ। ਇਸ ਦੌਰਾਨ ਅਹਿਤਿਆਤ ਵਜੋਂ ਕਈ ਰੇਲ ਯਾਤਰੀਆਂ ਨੇ ਆਪਣੀ ਯਾਤਰਾ ਮੁਲਤਵੀ ਕਰ ਦਿੱਤੀ ਸੀ ਅਤੇ ਭਾਰਤ ਬੰਦ ਦੇ ਸੱਦੇ ਕਾਰਨ ਕਈ ਯਾਤਰੀਆਂ ਨੂੰ ਕਈ ਘੰਟੇ ਆਪਣੀਆਂ ਰੇਲ ਗੱਡੀਆਂ ਦਾ ਇੰਤਜ਼ਾਰ ਕਰਨਾ ਪਿਆ ਸੀ।
ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ
ਦੂਜੇ ਪਾਸੇ ਬੁੱਧਵਾਰ ਨੂੰ ਰੇਲਵੇ ਪ੍ਰਸਾਸ਼ਨ ਵੱਲੋਂ 3 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਸ਼ਾਨ-ਏ-ਪੰਜਾਬ ਟ੍ਰੇਨ, ਨੰਗਲ ਡੈਮ ਟਰੇਨ ਅਤੇ ਦਿੱਲੀ ਸੁਪਰਫਾਸਟ ਟ੍ਰੇਨ ਨੂੰ ਰੱਦ ਕਰ ਦਿੱਤਾ ਗਿਆ ਹੈ।ਇਸ ਕਾਰਨ ਰੇਲਵੇ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਸਰਬੱਤ ਦਾ ਭਲਾ ਰੇਲ ਗੱਡੀ ਦਾ ਰੂਟ ਵੀ ਮੋੜ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਜਲੰਧਰ ਨੇੜੇ ਰੇਲਵੇ ਜਾਮ ਹੋਣ ਕਾਰਨ ਕਈ ਟਰੇਨਾਂ ਪ੍ਰਭਾਵਿਤ ਹਨ। ਇਸ ਸਾਰੀ ਘਟਨਾ ਕਾਰਨ ਰੇਲਵੇ ਯਾਤਰੀ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਆਪਣੀਆਂ ਰੇਲ ਗੱਡੀਆਂ ਵਿੱਚ ਪ੍ਰੇਸ਼ਾਨ ਰਹੇ। ਲੋਕ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਜਾਂਚ ਕਾਊਂਟਰਾਂ ਅਤੇ ਰੇਲਵੇ ਅਧਿਕਾਰੀਆਂ ਦੇ ਦਫਤਰਾਂ ਦੇ ਚੱਕਰ ਲਗਾ ਰਹੇ ਸਨ ਪਰ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣ ਵਿਚ ਵੀ ਉਲਝਣ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8