ਈ-ਰਿਕਸ਼ਾ ਚਾਲਕਾਂ ਦੀ ਵਧਦੀ ਗਿਣਤੀ ਕਾਰਨ ਲੱਗ ਰਹੇ ਟ੍ਰੈਫਿਕ ਜਾਮ, ਰਾਹਗੀਰ ਪ੍ਰੇਸ਼ਾਨ

03/23/2024 4:28:09 PM

ਬਟਾਲਾ (ਬੇਰੀ, ਬਲਜੀਤ)- ਬੱਸ ਸਟੈਂਡ ਬਟਾਲਾ ਜਲੰਧਰ ਰੋਡ ’ਤੇ ਈ-ਰਿਕਸ਼ਾ ਚਾਲਕਾਂ ਦੀ ਵਧਦੀ ਗਿਣਤੀ ਕਾਰਨ ਉਕਤ ਸੜਕ ’ਤੇ ਹਰ ਸਮੇਂ ਭਾਰੀ ਟ੍ਰੈਫਿਕ ਜਾਮ ਲੱਗਾ ਰਹਿੰਦਾ ਹੈ, ਜਿਸ ਕਾਰਨ ਰਾਹਗੀਰਾਂ ਅਤੇ ਸਥਾਨਕ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਬਟਾਲਾ ਦੇ ਬੱਸ ਸਟੈਂਡ ਜਲੰਧਰ ਰੋਡ ’ਤੇ ਵੱਡੀ ਗਿਣਤੀ ’ਚ ਈ-ਰਿਕਸ਼ਾ ਚਾਲਕ ਆਪਣੇ ਈ-ਰਿਕਸ਼ਾ ਸੜਕ ਕਿਨਾਰੇ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਨਾਲ ਹੀ ਕਾਫੀ ਸਮੇਂ ਤੱਕ ਟ੍ਰੈਫਿਕ ਜਮਾ ਦੀ ਸਮੱਸਿਆ ਵੀ ਪੈਦਾ ਹੁੰਦੀ ਹੈ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਉਨ੍ਹਾਂ ਕਿਹਾ ਕਿ ਟ੍ਰੈਫਿਕ ਜਾਮ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਇਸਦਾ ਭਾਰੀ ਅਸਰ ਪੈ ਰਿਹਾ ਹੈ ਪਰ ਦੂਜੇ ਪਾਸੇ ਟ੍ਰੈਫਿਕ ਪੁਲਸ ਵੱਲੋਂ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬੱਸ ਸਟੈਂਡ ਦੇ ਬਾਹਰ ਈ-ਰਿਕਸ਼ਾ ਚਾਲਕਾਂ ਦੀ ਗਿਣਤੀ ਨੂੰ ਘੱਟ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਕ ਲਾਈਨ ’ਚ ਕਤਾਰਬੱਧ ਈ-ਰਿਕਸ਼ੇ ਖੜ੍ਹੇ ਕਰਨ ਦੀ ਹਦਾਇਤ ਦਿੱਤੀ ਜਾਵੇ ਤਾਂ ਜੋ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News