‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ : ਤਰੁਣ ਚੁੱਘ
Monday, Dec 12, 2022 - 11:17 AM (IST)
ਬਟਾਲਾ (ਬੇਰੀ)- ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਸੂਬੇ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਕਤ ਪ੍ਰਗਟਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੀਨੀਅਰ ਆਗੂ ਅਜੇ ਰਿਸ਼ੀ ਰਿੰਕੂ ਦੀ ਫ਼ੈਕਟਰੀ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੇਕਾਰ ਸਰਕਾਰ ਹੋਣ ਕਾਰਨ ਸੂਬੇ ’ਚ ਅਪਰਾਧਿਕ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ ਹੋਈ ਹੈ।
ਸਿੰਧੀ ਸਭਿਆਚਾਰਕ ਦਿਵਸ ਮੌਕੇ ਸਿੰਧ ’ਚ ਲੋਕਾਂ ਨੇ ਪਾਕਿਸਤਾਨ ਤੋਂ ਮੁਕਤੀ ਦਿਵਾਉਣ ਸਬੰਧੀ ਕੀਤੀ ਨਾਅਰੇਬਾਜ਼ੀ
ਉਨ੍ਹਾਂ ਅੱਗੇ ਕਿਹਾ ਕਿ ਕੁਝ ਦੇਸ਼-ਵਿਰੋਧੀ ਤਾਕਤਾਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਵੱਲੋਂ ਲਗਾਤਾਰ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਪਰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੰਜਾਬ ਸਰਕਾਰ ਅਤੇ ਸੂਬੇ ਦਾ ਖ਼ੁਫ਼ੀਆ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।
ਇਹ ਵੀ ਪੜ੍ਹੋ- ਗਰੀਬ ਕਿਸਾਨ ਦੇ ਪੁੱਤ ਨੇ ਚਮਕਾਇਆ ਪੰਜਾਬ ਦਾ ਨਾਂ, ਸਖ਼ਤ ਮਿਹਨਤ ਸਦਕਾ ਹਾਸਲ ਕੀਤਾ ਇਹ ਮੁਕਾਮ
ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਅਤੇ ਸਿਆਸੀ ਪਾਰਟੀਆਂ ਨੂੰ ਮਿਲ ਕੇ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਲੜਨਾ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਥੇ ਪੰਜਾਬ ’ਚ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਚਰਮਚਾ ਚੁੱਕੀ ਹੈ। ਅਜਿਹੇ ’ਚ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਟੂਰੀਜ਼ਮ ’ਚ ਰੁਝੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪਾਰਟੀ ਨੂੰ ਸੂਬੇ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਦੇ ਉੱਚ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ
ਉਨ੍ਹਾਂ ਪੰਜਾਬ ਦੇ ਗਵਰਨਰ ਤੋਂ ਮੰਗ ਕੀਤੀ ਕਿ ਉਹ ਵਾਈਟ ਪੇਪਰ ਜਾਰੀ ਕਰ ਕੇ ਦੱਸਣ ਕਿ ਪਿਛਲੇ 7 ਮਹੀਨਿਆਂ ’ਚ ਕਿੰਨੇ ਕਤਲ ਹੋਏ ਹਨ, ਕਿੰਨੇ ਹਥਿਆਰ ਆਏ ਹਨ, ਕਿੰਨੇ ਹਥਿਆਰ ਬਰਾਮਦ ਹੋਏ ਹਨ, ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਅਜੇ ਰਿਸ਼ੀ ਰਿੰਕੂ, ਰਜਿੰਦਰ ਸਿੰਘ ਛੀਨਾ, ਅਨਿਲ ਕੁਮਾਰ ਡੋਲੀ, ਰਾਕੇਸ਼ ਭਾਟੀਆ, ਸ਼ਿਵਮ ਰਿਸ਼ੀ, ਗੋਪਾਲ ਰਿਸ਼ੀ, ਵਿਜੇ ਪ੍ਰਭਾਕਰ ਆਦਿ ਆਗੂ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।