ਦੋ ਧਿਰਾਂ ’ਚ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ

Tuesday, Feb 21, 2023 - 11:30 AM (IST)

ਦੋ ਧਿਰਾਂ ’ਚ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ

ਬਟਾਲਾ (ਬੇਰੀ)- ਬੀਤੀ ਦੇਰ ਰਾਤ ਬਟਾਲਾ ਦੇ ਸ਼ੁਕਰਪੁਰਾ ਵਿਖੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਬਟਾਲਾ ਦੇ ਸ਼ੁਕਰਪੁਰਾ ਮੁਹੱਲੇ ’ਚ ਦੋ ਧਿਰਾਂ ਦਾ ਆਪਸ ਵਿਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇਕ ਧਿਰ ਵੱਲੋਂ ਦੂਜੀ ਧਿਰ ’ਤੇ ਗੋਲੀ ਚਲਾ ਦਿੱਤੀ ਗਈ। ਇਸ ਦੌਰਾਨ ਇਕ ਗੋਲੀ ਘਰ ਦੇ ਬਾਹਰ ਖੜ੍ਹੇ ਅਮਰਜੀਤ ਸਿੰਘ ਵਾਸੀ ਸ਼ੁਕਰਪੁਰਾ ਨੂੰ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। 

ਇਹ ਵੀ ਪੜ੍ਹੋ- ਆਸਟਰੇਲੀਆ ਤੋਂ ਮੁੜ ਆਈ ਦੁਖਦਾਈ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਸ ਨੇ ਜ਼ਖ਼ਮੀ ਅਮਰਜੀਤ ਸਿੰਘ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


author

Shivani Bassan

Content Editor

Related News