ਆਬਕਾਰੀ ਵਿਭਾਗ ਤੇ ਪੰਜਾਬ ਪੁਲਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲਾਹਣ ਅਤੇ ਹੋਰ ਸਾਮਾਨ ਬਰਾਮਦ
Thursday, Oct 10, 2024 - 12:26 PM (IST)
ਹਰੀਕੇ ਪੱਤਣ (ਸਾਹਿਬ)-ਆਬਕਾਰੀ ਵਿਭਾਗ ਅਤੇ ਪੰਜਾਬ ਪੁਲਸ ਵੱਲੋਂ ਸਾਂਝਾ ਆਪ੍ਰੇਸ਼ਨ ਕਰਦਿਆਂ ਮੰਡ ਖੇਤਰ ਵਿਚੋਂ ਲਾਹਣ, ਡਰੰਮ, ਤਰਪਾਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਵਿਭਾਗ ਵਿਭਾਗੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਲਾਹਣ ਤੋਂ ਸ਼ਰਾਬ ਬਣਾ ਕੇ ਆਗਾਮੀ ਪੰਚਾਇਤੀ ਚੋਣਾਂ ਵਿਚ ਇਸਤੇਮਾਲ ਕੀਤੀ ਜਾਣੀ ਸੀ, ਜਿਸ ਨੂੰ ਨਸ਼ਟ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਜਗਬਾਣੀ ਨਾਲ ਗੱਲਬਾਤ ਕਰਦਿਆਂ ਐਕਸਾਈਜ਼ ਅਫਸਰ ਇੰਦਰਜੀਤ ਸਿੰਘ ਸਹਿਜੜਾ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਰਾਜਵਿੰਦਰ ਕੌਰ, ਰਾਮ ਮੂਰਤੀ, ਰਾਜਬੀਰ ਸਿੰਘ ਥਾਣਾ ਹਰੀਕੇ ਦੀ ਪੁਲਸ ਪਾਰਟੀ ਅਤੇ ਵਣ ਰੇਂਜ ਅਧਿਕਾਰੀ ਕਮਲਜੀਤ ਸਿੰਘ ਸਿੱਧੂ ਦੇ ਅਮਲੇ ਸਮੇਤ ਮੰਡ ਖੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਦੌਰਾਨ 65700 ਲੀਟਰ ਲਾਹਣ,16 ਡਰੰਮ ਅਤੇ 21 ਤਰਪਾਲਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਉਕਤ ਏਰੀਆ ਥਾਣਾ ਚੋਹਲਾ ਸਾਹਿਬ ਨਾਲ ਸਬੰਧਤ ਹੈ, ਜਿਸ ਕਰਕੇ ਕਾਰਵਾਈ ਹਿੱਤ ਥਾਣਾ ਚੋਹਲਾ ਸਾਹਿਬ ਦੇ ਮੁੱਖ ਅਫਸਰ ਨੂੰ ਲਿਖਿਆ ਜਾ ਰਿਹਾ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਖੇਤਰ ’ਚੋਂ ਬਾਹਰ ਲਿਆ ਕੇ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਬਾਕੀ ਸਾਜੋ ਸਾਮਾਨ ਪੁਲਸ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਆਬਕਾਰੀ ਵਿਭਾਗ ਅਤੇ ਜੰਗਲੀ ਜੀਵ ਵਣ ਸੁਰੱਖਿਆ ਵਿਭਾਗ ਦੇ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8