ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ 9 ਦੁਕਾਨਦਾਰਾਂ ਦੇ ਕੱਟੇ ਚਲਾਨ, ਜ਼ਬਤ ਕੀਤੇ ਪਲਾਸਟਿਕ ਦੇ ਲਿਫਾਫੇ ਤੇ ਡੱਬੇ

Tuesday, Jan 10, 2023 - 11:50 AM (IST)

ਸਿਹਤ ਵਿਭਾਗ ਨੇ ਛਾਪੇਮਾਰੀ ਦੌਰਾਨ 9 ਦੁਕਾਨਦਾਰਾਂ ਦੇ ਕੱਟੇ ਚਲਾਨ, ਜ਼ਬਤ ਕੀਤੇ ਪਲਾਸਟਿਕ ਦੇ ਲਿਫਾਫੇ ਤੇ ਡੱਬੇ

ਅੰਮ੍ਰਿਤਸਰ (ਰਮਨ)- ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਵਿਭਾਗ ਨੇ ਹਾਲ ਬਾਜ਼ਾਰ, ਰਾਮਬਾਗ ਵਿਚ ਸਥਿਤ ਮੱਛੀ ਮੰਡੀ ਵਿਚ ਛਾਪੇਮਾਰੀ ਕੀਤੀ ਗਈ। ਸਿਹਤ ਵਿਭਾਗ ਦੀ ਛਾਪੇਮਾਰੀ ਤੋਂ ਬਾਅਦ ਹਲਚਲ ਮਚ ਗਈ। ਮੱਛੀ ਮੰਡੀ ਨੇੜੇ ਪਾਰਕਿੰਗ ਸਟੈਂਡ ਵੀ ਬਣਿਆ ਹੋਇਆ ਹੈ, ਜਿੱਥੇ ਲੋਕ ਆਪਣੇ ਵਾਹਨ ਪਾਰਕ ਕਰ ਕੇ ਬਾਜ਼ਾਰ ਵਿਚ ਸਾਮਾਨ ਆਦਿ ਖਰੀਦਣ ਜਾਂਦੇ ਹਨ, ਜਿਸ ਨੂੰ ਲੈ ਕੇ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਖੁੱਲ੍ਹੇ ਵਿਚ ਜ਼ਮੀਨ ’ਤੇ ਬੈਠ ਕੇ ਮੱਛੀਆਂ ਕੱਟੀਆਂ ਜਾਂਦੀਆਂ ਹਨ। ਜਿਸ ਕਾਰਨ ਇੱਥੇ ਹਰ ਸਮੇਂ ਗੰਦਗੀ ਅਤੇ ਬਦਬੂ ਫੈਲਦੀ ਰਹਿੰਦੀ ਹੈ ਅਤੇ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ- ਚੋਰੀ ਦੀ ਵਾਰਦਤ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫ਼ਤਾਰ, ਨਕਦੀ ਅਤੇ ਸੋਨੇ ਦੇ ਗਹਿਣੇ ਬਰਾਮਦ

ਸ਼ਿਕਾਇਤਾਂ ਤੋਂ ਬਾਅਦ ਐੱਮ. ਓ. ਐੱਚ. ਡਾ. ਯੋਗੇਸ਼ ਅਰੋੜਾ ਨੇ ਸਲਾਟਰ ਹਾਊਸ ਦੇ ਡਾ. ਦਰਸ਼ਨ ਕਸਯਪ, ਚੀਫ਼ ਸੈਨੇਟਰੀ ਇੰਸਪੈਕਟਰ ਸਾਹਿਲ ਮਲਹੋਤਰਾ, ਸੈਨੇਟਰੀ ਇੰਸਪੈਕਟਰ ਤੇਜਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜਨ, ਮੰਗਤ ਰਾਮ ਆਦਿ ਨੇ ਮੱਛੀ ਮੰਡੀ ਵਿਚ ਛਾਪੇਮਾਰੀ ਕੀਤੀ ਤਾਂ ਉੱਥੇ ਗੰਦਗੀ ਦੀ ਸਥਿਤੀ ਦੇਖਣ ਨੂੰ ਮਿਲੀ। ਇਸ ਦੌਰਾਨ ਸਿਹਤ ਅਧਿਕਾਰੀ ਨੇ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੰਦਗੀ ਵਿਚ ਬੈਠੇ ਲੋਕਾਂ ਨੂੰ ਸਾਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਕਾਰਵਾਈ ਦੌਰਾਨ ਮੌਕੇ ’ਤੇ 9 ਦੁਕਾਨਾਂ ਦੇ ਚਲਾਨ ਕੱਟੇ ਗਏ ਅਤੇ ਪਲਾਸਟਿਕ ਦੇ ਲਿਫਾਫੇ ਅਤੇ ਬਕਸੇ ਜ਼ਬਤ ਕੀਤੇ ਗਏ। 

ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ

ਦੁਕਾਨਦਾਰਾਂ ਨੂੰ ਸਿਹਤ ਅਧਿਕਾਰੀ ਦੀ ਚਿਤਾਵਨੀ

ਸਿਹਤ ਅਧਿਕਾਰੀ ਡਾ. ਯੋਗੇਸ਼ ਅਰੋਡ਼ਾ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੁਬਾਰਾ ਗੰਦਗੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੂੜੇਦਾਨਾਂ ਦੀ ਵਰਤੋਂ ਕੀਤੀ ਜਾਵੇ, ਕੂੜਾ ਖੁੱਲ੍ਹੇ ਵਿਚ ਨਾ ਸੁੱਟਿਆ ਜਾਵੇ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ। ਜੇਕਰ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਭਾਰੀ ਜੁਰਮਾਨਾ ਲਗਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ ਅਤੇ ਹੁਣ ਅਜਿਹੀ ਕਾਰਵਾਈ ਜ਼ਾਰੀ ਰਹੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News