ਸਰਚ ਅਭਿਆਨ ਦੌਰਾਨ ਪਿੰਡ ਰੱਤੜ-ਛੱਤੜ ਦੇ ਖੇਤਾਂ ’ਚੋਂ 1 ਡਰੋਨ ਬਰਾਮਦ

Saturday, Dec 30, 2023 - 10:27 AM (IST)

ਸਰਚ ਅਭਿਆਨ ਦੌਰਾਨ ਪਿੰਡ ਰੱਤੜ-ਛੱਤੜ ਦੇ ਖੇਤਾਂ ’ਚੋਂ 1 ਡਰੋਨ ਬਰਾਮਦ

ਬਟਾਲਾ/ਡੇਰਾ ਬਾਬਾ ਨਾਨਕ/ਗੁਰਦਾਸਪੁਰ (ਬੇਰੀ, ਸਾਹਿਲ, ਵਿਨੋਦ) - ਬੀ. ਐੱਸ. ਐੱਫ. ਅਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਸਰਚ ਅਭਿਆਨ ਦੌਰਾਨ ਪਿੰਡ ਰੱਤੜ-ਛੱਤੜ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ ਕੀਤਾ ਹੈ।ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਇੰਸਪੈਕਟਰ ਰਾਮ ਚੰਦਰਾ ਕੰਪਨੀ ਕਮਾਂਡੈਂਟ ਐਫ ਕੰਪਨੀ 11 ਬਟਾਲੀਅਨ ਬੀ. ਐੱਸ. ਐੱਫ. ਨੇ ਦੱਸਿਆ ਕਿ 26-27 ਦਸੰਬਰ ਦੀ ਦਰਮਿਆਨੀ ਰਾਤ ਨੂੰ ਡਰੋਨ ਗਤੀਵਿਧੀ ਹੋਈ ਸੀ, ਜਿਸ ਤੋਂ ਬਾਅਦ ਬੀ. ਐੱਸ. ਐੱਫ. ਅਤੇ ਪੁਲਸ ਦੇ ਜਵਾਨਾਂ ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ- Year ender 2023: ਵਿਸ਼ਵ ਭਰ 'ਚ ਇਨ੍ਹਾਂ ਕੁਦਰਤੀ ਆਫ਼ਤਾਂ ਨੇ ਮਚਾਈ ਤਬਾਹੀ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ

ਉਸ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ ਪਿੰਡ ਰੱਤੜ-ਛੱਤੜ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਇੰਸਪੈਕਟਰ ਰਾਮ ਚੰਦਰਾ ਦੇ ਬਿਆਨਾਂ ਦੇ ਆਧਾਰ ’ਤੇ ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

sunita

Content Editor

Related News