ਤਲਾਸ਼ੀ ਮੁਹਿੰਮ ਦੌਰਾਨ ਪੁਲਸ ਨੇ ਬਰਾਮਦ ਕੀਤੇ ਨਸ਼ੇ ਵਾਲੇ ਪਦਾਰਥ, 6 ਗ੍ਰਿਫ਼ਤਾਰ

09/17/2022 6:46:13 PM

ਪਠਾਨਕੋਟ (ਆਦਿੱਤਿਆ) - ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਆਪਣਾ ਸ਼ਿਕੰਜਾ ਕੱਸਦੇ ਹੋਏ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪਠਾਨਕੋਟ ਪੁਲਸ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਦੇ 2 ਹਾਟਸਪੋਟਸ ਖੇਤਰਾਂ ਵਿਚ ਇਕ ਤਾਲਮੇਲ ਨਾਲ ਘੇਰਾਬੰਦੀ ਕਰਕੇ ਤਲਾਸ਼ੀ ਅਤੇ ਖੋਜ ਮੁਹਿੰਮ ਚਲਾਈ ਹੈ। ਇਸ ਮੰਤਵ ਲਈ ਪਠਾਨਕੋਟ ਪੁਲਸ ਦੇ ਅਧਿਕਾਰੀਆਂ ਦੀ ਵਿਸ਼ੇਸ਼ ਟੀਮਾਂ ਵੱਲੋਂ ਕੀਤੀ ਗਈ ਖੋਜ ਪੰਜਾਬ ਪੁਲਸ ਵੱਲੋਂ ਸਾਰੇ ਸੂਬੇ ’ਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ਵਿਆਪਕ ਅਭਿਆਨ ਦਾ ਹਿੱਸਾ ਸੀ। 

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਐੱਸ. ਟੀ. ਐੱਫ ਪੰਜਾਬ ਦੇ ਇੰਸਪੈਕਟਰ ਜਨਰਲ ਪੁਲਸ ਗੁਰਿੰਦਰ ਸਿੰਘ ਢਿੱਲੋਂ ਇਸ ਆਪ੍ਰੇਸ਼ਨ ਲਈ ਸੁਪਰਵਾਈਜ਼ਰੀ ਇੰਚਾਰਜ ਸੀ। ਪਠਾਨਕੋਟ ਦੇ ਸੀਨੀਅਰ ਕਪਤਾਨ ਪੁਲਸ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 2 ਹਾਟਸਪੋਟ ਖੇਤਰਾਂ ’ਚ ਸਰਚ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ 40 ਗ੍ਰਾਮ ਅਫੀਮ, 48 ਗ੍ਰਾਮ ਨਸ਼ੀਲਾ ਚਿੱਟਾ ਪਾਊਡਰ, 12 ਗ੍ਰਾਮ ਹੈਰੋਇਨ ਅਤੇ 100 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਹਨ। ਅੱਜ ਦੀ ਕਾਰਵਾਈ ਦੌਰਾਨ ਐੱਨ. ਡੀ. ਪੀ. ਐੱਸ. ਐਕਟ ਤਹਿਤ 06 ਐੱਫ. ਆਈ. ਆਰ ਦਰਜ ਕਰਕੇ 06 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ।


rajwinder kaur

Content Editor

Related News