ਈ-ਰਿਕਸ਼ਾ ਨੇ ਮੋਪੇਡ ਸਵਾਰ ਨੂੰ ਮਾਰੀ ਟੱਕਰ, ਗੰਭੀਰ ਜ਼ਖਮੀ
Wednesday, Dec 18, 2024 - 01:48 PM (IST)

ਬਟਾਲਾ (ਸਾਹਿਲ)- ਇਕ ਈ-ਰਿਕਸ਼ਾ ਦੇ ਡਰਾਈਵਰ ਵਲੋਂ ਮੋਪੇਡ ਸਵਾਰ ਵਿਅਕਤੀ ਨੂੰ ਟੱਕਰ ਮਾਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਦੇ ਮੁਤਾਬਕ ਬਲਵਿੰਦਰ ਸਿੰਘ ਪੁੱਤਰ ਪੂਨਾ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਬਟਾਲਾ ਅੱਜ ਸਵੇਰੇ ਆਪਣੇ ਬੱਚਿਆਂ ਨੂੰ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਸਕੂਲ ਛੱਡਣ ਲਈ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਅੱਤਵਾਦੀ ਪਾਸ਼ੀਆ ਦੇ ਰਾਡਾਰ ’ਤੇ, ਹੁਣ ਪੁਲਸ ਨਾਕਿਆਂ ’ਤੇ ਵੀ ਧਮਾਕੇ ਦੀ ਦਿੱਤੀ ਚਿਤਾਵਨੀ
ਜਦੋਂ ਇਹ ਸਥਾਨਕ ਮੀਆਂ ਮੁਹੱਲਾ ਵਿਖੇ ਬਣੇ ਡਾ. ਅੰਬੇਡਕਰ ਚੌਕ ਵਿਚ ਪਹੁੰਚਿਆ ਤਾਂ ਇਸੇ ਦੌਰਾਨ ਆਏ ਈ-ਰਿਕਸ਼ਾ ਲੈ ਕੇ ਆਏ ਡਰਾਈਵਰ ਨੇ ਉਕਤ ਸਕੂਟਰੀ ਸਵਾਰ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਜਦਕਿ ਬੱਚੇ ਵਾਲ-ਵਾਲ ਬਚ ਗਏ। ਓਧਰ, ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵਲੋਂ ਇਸਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਲਈ ਅਹਿਮ ਖ਼ਬਰ, 20 ਤੇ 21 ਦਸੰਬਰ ਦੀਆਂ ਪ੍ਰੀਖਿਆਵਾਂ ਮੁਲਤਵੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8