ਈਕੋਸਿੱਖ ਸੰਸਥਾ ਅੰਮ੍ਰਿਤਸਰ ’ਚ ਲਾਏਗੀ ‘450 ਗੁਰੂ ਨਾਨਕ ਪਵਿੱਤਰ ਜੰਗਲ’

06/27/2022 3:08:26 PM

ਅੰਮ੍ਰਿਤਸਰ (ਰਮਨ) - ਪੰਜਾਬ ਭਰ ਵਿਚ ਜਿੱਥੇ ਸ਼ੁੱਧ ਵਾਤਾਵਰਣ ਲਈ ਕਈ ਸੰਸਥਾਵਾਂ ਵਲੋਂ ਬੂਟੇ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਈਕੋਸਿੱਖ ਸੰਸਥਾ ਵਲੋਂ 2027 ਵਿਚ ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲ ਮਨਾਉਂਦਿਆਂ ਸ਼ਹਿਰ ਦੇ ਵਾਤਾਵਰਣ ਸੰਕਟ ਨੂੰ ਦੂਰ ਕਰਨ ਲਈ ਪੰਜ ਸਾਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਾਸ਼ਿੰਗਟਨ ਆਧਾਰਿਤ ਸੰਸਥਾ ਵਲੋਂ ਅਗਲੇ ਪੰਜ ਸਾਲਾਂ ਵਿਚ ਨਗਰ ਵਿਚ ‘450 ਗੁਰੂ ਨਾਨਕ ਪਵਿੱਤਰ ਜੰਗਲ’ ਲਾਏ ਜਾਣਗੇ। 

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

‘ਈਕੋ ਅੰਮ੍ਰਿਤਸਰ 450’ ਨਾਂ ਹੇਠ ਇਸ ਮੁਹਿੰਮ ਤਹਿਤ ਸਮਾਜਿਕ, ਪ੍ਰਵਾਸੀ, ਧਾਰਮਿਕ ਅਤੇ ਸਰਕਾਰੀ ਸੰਸਥਾਵਾਂ ਨੂੰ ਨਾਲ ਜੋੜ ਕੇ ਇਸ ਟੀਚੇ ਵੱਲ ਵਧਿਆ ਜਾਵੇਗਾ। ਈਕੋਸਿੱਖ ਸੰਸਥਾ ਵਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦਿਆਂ 10 ਲੱਖ ਰੁੱਖ ਲਾਉਣ ਦੇ ਟੀਚੇ ਤਹਿਤ 550 ਰੁੱਖਾਂ ਦੇ 400 ਤੋਂ ਵੱਧ ਜੰਗਲ ਲਗਾਏ ਜਾ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਈਕੋਸਿੱਖ ਸੰਸਥਾ ਦੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹਰ ਦਿਨ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਸਦਾ ਪ੍ਰਭਾਵ ਇਥੋਂ ਦੇ ਆਲੇ-ਦੁਆਲੇ ’ਤੇ ਵੇਖਿਆ ਜਾ ਸਕਦਾ ਹੈ। ਜਲ ਸਰੋਤਾਂ ਦੀ ਭਾਰੀ ਵਰਤੋਂ, ਖਾਣ-ਪੀਣ, ਊਰਜਾ ਅਤੇ ਵੱਡੀ ਮਾਤਰਾ ’ਚ ਕੂੜਾ ਪੈਦਾ ਹੁੰਦਾ ਹੈ। ਅਜਿਹੇ ਮੌਕੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕਦਮ ਚੁੱਕਣੇ ਅਤੇ ਵਾਤਾਵਰਣ ਖ਼ਰਾਬ ਹੋਣ ਤੋਂ ਬਚਾਉਣ ਲਈ ਰੁੱਖ ਲਾਉਣੇ ਬੇਹੱਦ ਜ਼ਰੂਰੀ ਹਨ।

ਈਕੋਸਿੱਖ ਇੰਡੀਆ ਦੀ ਪ੍ਰਧਾਨ ਬੀਬੀ ਸੁਪ੍ਰੀਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਹਰਿਆਵਲ ਪਿਛਲੇ ਸਾਲਾਂ ਦੌਰਾਨ ਬਹੁਤ ਘੱਟ ਗਈ ਹੈ, ਵੱਡੀ ਗਿਣਤੀ ’ਚ ਰੁੱਖ ਕੱਟ ਦਿੱਤੇ ਗਏ ਹਨ। ਉਨ੍ਹਾਂ ਦੀ ਥਾਂ ’ਤੇ ਨਵੇਂ ਰੁੱਖ ਬਹੁਤ ਘੱਟ ਲਾਏ ਗਏ ਹਨ, ਰੁੱਖ ਲਾਉਣ ਨਾਲ ਸ਼ਹਿਰ ਨੂੰ ਵਾਤਾਵਰਣ ਬਦਲਾਅ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਈਕੋਸਿੱਖ ਜੰਗਲ ਪ੍ਰਾਜੈਕਟ ਦੇ ਕਨਵੀਨਰ ਚਰਨ ਸਿੰਘ ਨੇ ਕਿਹਾ ਕਿ “ਸ੍ਰੀ ਅੰਮ੍ਰਿਤਸਰ ਸ਼ਹਿਰ ਦਾ ਪੂਰੀ ਦੁਨੀਆ ’ਚ ਬੈਠੇ ਲੋਕ ਸਤਿਕਾਰ ਕਰਦੇ ਹਨ, ਅਸੀਂ ਸਭ ਨੂੰ ਅਪੀਲ ਕਰਦੇ ਹਾਂ ਕਿ ਗੁਰੂ ਕੀ ਨਗਰੀ ਦੇ ਦਰਸ਼ਨ ਲਈ ਆਉਂਦਿਆਂ ਸਾਨੂੰ ਇਥੋਂ ਦੇ ਵਾਤਾਵਰਨ ਨੂੰ ਬਚਾਉਣ ਲਈ ਵੀ ਤਤਪਰ ਹੋਣਾ ਪਵੇਗਾ।


rajwinder kaur

Content Editor

Related News