ਤਰਨਤਾਰਨ ''ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਤੇ ਦੁਕਾਨ ''ਤੇ ED ਦੀ ਰੇਡ
Friday, Jun 05, 2026 - 06:22 PM (IST)
ਤਰਨਤਾਰਨ: ਤਰਨਤਾਰਨ 'ਚ ਅੱਜ ਵੱਡੀ ਕਾਰਵਾਈ ਕਰਦਿਆਂ ਈ. ਡੀ. ਦੀ ਟੀਮ ਨੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ । ਈ. ਡੀ. ਦੇ ਅਧਿਕਾਰੀਆਂ ਨੇ ਲਖਵਿੰਦਰ ਸਿੰਘ ਲੱਕੀ ਦੇ ਨਿਵਾਸ ਅਤੇ ਉਨ੍ਹਾਂ ਦੀ ਦੁਕਾਨ 'ਤੇ ਤਲਾਸ਼ੀ ਲਈ, ਜੋ ਕਿ ਤਰਨਤਾਰਨ ਦੇ ਖਾਲਸਾ ਪੁਰ ਰੋਡ 'ਤੇ ਸਥਿਤ ਹਨ।
ਇਹ ਵੀ ਪੜ੍ਹੋ- ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
ਜਾਣਕਾਰੀ ਅਨੁਸਾਰ ਈ. ਡੀ. ਦੀ ਇਹ ਕਾਰਵਾਈ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ, ਜਦੋਂ ਅਧਿਕਾਰੀ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਉੱਥੇ ਪਹੁੰਚੇ। ਜਾਂਚ ਦੌਰਾਨ ਈ. ਡੀ. ਦੀ ਟੀਮ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ ਅਤੇ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਇਸ ਅਚਨਚੇਤ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਵੱਡੇ ਵਪਾਰੀਆਂ ਅਤੇ ਸਿਆਸੀ ਆਗੂਆਂ ਵਿੱਚ ਚਰਚਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਈ. ਡੀ. ਵੱਲੋਂ ਇਸ ਛਾਪੇਮਾਰੀ ਦੇ ਮੁੱਖ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਜਾਂਚ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
